ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਚ ਸੂਬੇ ਵਿੱਚ ਉਦਯੋਗ ਵਧਫੁੱਲ ਰਹੇ ਹਨ: ਗੁਰਵਿੰਦਰ ਸਾਹੀ 

ਭੁਲੱਥ (ਦ ਸਟੈਲਰ ਨਿਊਜ਼), ਗੌਰਵ ਮੜੀਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਮੁਹੱਇਆ ਕਰਵਾਉਣ ਲਈ ਲਗਾਤਾਰ ਗ੍ਰਾਂਟਾ ਵੰਡੀਆਂ ਜਾ ਰਹੀਆਂ ਹਨ, ਪਿਛਲੇ ਕਈ ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਪਿੰਡਾਂ ਨੂੰ ਪ੍ਰਮੁੱਖਤਾ ਤੇ ਵਿਚਾਰਿਆ ਗਿਆ ਹੈ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸਾਹੀ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਜਿੱਥੇ ਦਿ੍ੜ੍ਹ ਸੰਕਲਪ ਹੈ।

Advertisements

ਉੱਥੇ ਹੀ ਪੰਜਾਬ ਵਿਚ ਉਦਯੋਗ ਨੂੰ ਸਥਾਪਤ ਕਰਨ ਤੇ ਨਵੀਂ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ, ਜਿਸਦਾ ਲਾਭ ਭਵਿੱਖ ਚ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਨੂੰ ਵੀ ਮਿਲੇਗਾ, ਜੋ ਬੇਰੁਜ਼ਗਾਰੀ ਕਾਰਨ ਨਸ਼ੇ ਦੀ ਦਲਦਲ ਵਿਚ ਧੱਕੇ ਜਾ ਰਹੇ ਹਨ। ਸਾਹੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਜਿੱਥੇ ਪੰਜਾਬ ਦੇ ਕਈ ਉਦਯੋਗ ਗੁਆਂਢੀ ਸੂਬਾ ਹਿਮਾਚਲ ਪ੍ਰਦੇਸ਼ ਚ ਚਲੇ ਗਏ ਸਨ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਤੋਂ ਬਾਹਰ ਗਏ ਉਦਯੋਗ ਹੀ ਵਾਪਸ ਆਪਣੇ ਸੂਬੇ ਵਿਚ ਨਹੀਂ ਪਰਤੇ, ਸਗੋਂ ਦੁਨੀਆਂ ਭਰ ਦੇ ਸਨਅਤਕਾਰਾਂ ਨੇ ਪੰਜਾਬ ਦਾ ਰੁਖ ਕਰ ਲਿਆ ਹੈ, ਜਿਸ ਦੀ ਮਿਸਾਲ ਨੀਦਰਲੈਂਡ ਦੀ ਉੱਘੀ ਕੈਟਲ ਫੀਡ ਬਣਾਉਣ ਵਾਲੀ ਕੰਪਨੀ ਵੱਲੋਂ ਰਾਜਪੁਰਾ ਵਿਖੇ 130 ਕਰੋੜ ਦੀ ਲਾਗਤ ਨਾਲ ਕੈਟਲ ਫੀਡ ਤਿਆਰ ਕਰਨ ਵਾਲਾ ਪਲਾਟ ਸ਼ੁਰੂ ਕਰਨ ਤੋਂ ਮਿਲਦੀ ਹੈ।

ਸਾਹੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਜਿਸ ਤਰਾਂ ਸੂਬੇ ਵਿਚ ਉਦਯੋਗ ਨੂੰ ਬੜਾਵਾ ਦੇ ਰਹੇ ਹਨ, ਇਸ ਨਾਲ ਜਿੱਥੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲੇਗਾ। ਉੱਥੇ ਵੱਧ ਤੋਂ ਵੱਧ ਹੋਰ ਉਦਯੋਗਪਤੀ ਪੰਜਾਬ ਦਾ ਰੁਖ ਕਰਨਗੇ, ਜਿਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਹੱਥੀਂ ਛਾਵਾਂ ਕਰ ਰਹੇ ਉਨ੍ਹਾਂ ਕਿਹਾ ਕਿ ਕੋਈ ਦਿਨ ਅਜਿਹਾ ਨਹੀਂ ਜਾਂਦਾ ਜਿਸ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸੇ ਨਾ ਕਿਸੇ ਪਲਾਟ ਦਾ ਨੀਂਹ ਪੱਥਰ ਨਾ ਰੱਖਣ ਜਾਂ ਕਿਸੇ ਦਾ ਉਦਘਾਟਨ ਨਾ ਕਰਨ।ਇਸ ਦੇ ਉਲਟ ਪਹਿਲੀਆਂ ਸਰਕਾਰਾਂ ਵੱਲੋਂ ਆਪੋ-ਆਪਣੇ ਪਰਿਵਾਰਕ ਮੈਂਬਰਾਂ ਨੂੰ ਲਾਭ ਪਹੁੰਚਾਉਣ ਤੋਂ ਇਲਾਵਾ ਬਾਕੀ ਸਨਅਤਕਾਰਾਂ ਨਾਲ ਰੁੱਖਾ ਵਿਉਹਾਰ ਕਰਨ ਕਾਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਕਰਨ ਨਾਲ ਉਨ੍ਹਾਂ ਹਿਮਾਚਲ ਪ੍ਰਦੇਸ਼ ਦਾ ਰੁੱਖ ਕਰ ਲਿਆ ਸੀ।

ਸਾਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਤੁਹਾਡੇ ਦੁਆਰ ਪੋ੍ਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ।ਇਹ ਸ਼ੁਰੂਆਤ ਲੋਕਾਂ ਲਈ ਇੱਕ ਨਿਵੇਕਲਾ ਉਪਰਾਲਾ ਹੈ, ਦਹਾਕਿਆਂ ਤੋਂ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ਤੇ ਹੋਰ ਅਦਾਰਿਆਂ ਦੇ ਚੱਕਰ ਲਗਾਉਣ ਵਾਲੇ ਲੋਕਾਂ ਨੂੰ ਹੁਣ ਬਹੁਤ ਸਾਰੀਆਂ ਸਹੂਲਤਾਂ ਇੱਕ ਫੋਨ ਕਾਲ ਤੇ ਮਿਲ ਰਹੀਆਂ ਹਨ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਹਿੱਤ ਵਿਚ ਜਿਕਰਯੋਗ ਫੈਸਲੇ ਲਏ ਹਨ।ਸਰਕਾਰ ਦੀ ਕਾਰਗੁਜ਼ਾਰੀ ਤੋ ਹਰ ਵਰਗ ਸੰਤੁਸ਼ਟ ਹੈ।

LEAVE A REPLY

Please enter your comment!
Please enter your name here