ਡਿਪਟੀ ਕਮਿਸ਼ਨਰ ਨੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਪੰਜਾਬ ਦੇ ਸ਼ਾਨਦਾਰ ਗੌਰਵਮਈ ਵਿਰਸੇ ਅਤੇ ਇਤਿਹਾਸ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਮਾਲੇਰਕੋਟਲਾ ਵਿਖੇ ਪੁੱਜੀਆਂ ਜਿੱਥੇ ਲੋਕਾਂ ਦੁਆਰਾ ਇਨ੍ਹਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ ਪੱਲਵੀ ਦੀਆਂ ਹਦਾਇਤਾਂ ‘ਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਐਸ.ਡੀ.ਐਮ.ਅਪਰਨਾ ਐਮ.ਡੀ. ਵੱਲੋਂ ਇਨ੍ਹਾਂ ਝਾਕੀਆਂ ਨੂੰ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਦੇ ਲੋਕਾਂ ਨੂੰ ਪ੍ਰਦਰਸ਼ਿਤ ਕਰਨ ਲਈ ਹਰੀ ਝੰਡੀ ਦੇ ਅਮਰਗੜ੍ਹ ਲਈ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਝਾਕੀਆਂ ਅਮਰਗੜ੍ਹ ਤੋਂ ਬਾਅਦ ਦੇਰ ਸ਼ਾਮ ਨਵੀਂ ਦਾਣਾ ਮੰਡੀ (ਜਗੇੜਾ ਰੋਡ) ਅਹਿਮਦਗੜ੍ਹ ਵਿਖੇ ਲੋਕਾਂ ਲਈ ਪ੍ਰਦਰਸ਼ਿਤ ਹੋਣਗੀਆਂ। ਉਨ੍ਹਾਂ ਹੋਰ ਦੱਸਿਆ ਕਿ ਇਹ ਝਾਕੀਆਂ 01 ਫਰਵਰੀ ਨੂੰ ਦਾਣਾ ਮੰਡੀ ਅਹਿਮਦਗੜ੍ਹ ਤੋਂ ਮਾਲੇਰਕੋਟਲਾ ਲਈ ਰਵਾਨਾ ਕੀਤੀਆਂ ਜਾਣਗੀਆਂ।

Advertisements

ਮਾਲੇਰਕੋਟਲਾ ਦੀ ਅਵਾਮ ਲਈ ਪ੍ਰਦਰਸ਼ਿਤ ਹੋਣ ਉਪਰੰਤ ਸੰਦੌੜ ਵਿਖੇ ਪਹੁੰਚਣਗੀਆਂ ਜਿੱਥੋਂ ਇਹ ਬਰਨਾਲਾ ਲਈ ਰਵਾਨਾ ਹੋਣਗੀਆਂ। ਘੱਟ ਗਿਣਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਾਫ਼ਰ ਅਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਜ਼ਿਲ੍ਹੇ ਮਾਲੇਰਕੋਟਲਾ ਵਿਖੇ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇਨ੍ਹਾਂ ਝਾਕੀਆਂ ਰਾਹੀਂ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਅਮੀਰ ਵਿਰਸੇ ਆਦਿ ਬਾਰੇ ਜਾਣਕਾਰੀ ਹਾਸਿਲ ਹੋ ਸਕੇ।

ਉਨ੍ਹਾਂ ਪੰਜਾਬ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਦੱਸਦਿਆਂ ਕਿਹਾ ਪੰਜਾਬ ਸਰਕਾਰ ਦਾ ਇਹ ਉਪਰਾਲਾ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਦਾ ਪੱਥਰ ਸਾਬਿਤ ਹੋਣਗੀਆਂ। ਸ਼ਮਸ਼ੂਦੀਨ, ਅਸ਼ਰਫ ਅਬਦੁੱਲਾ, ਯਾਸਰ ਅਰਫ਼ਾਤ, ਇਕਬਾਲ ਆੜ੍ਹਤੀਆਂ, ਦਿਲਬਰ, ਅਬਦੁੱਲ ਗਫਾਰ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਮੁਹੰਮਦ ਸ਼ਿਰਾਜ਼, ਸਬੀਰ, ਮਨਜ਼ੂਰ ਅਲੀ, ਸੁਲੇਮਾਨ ਜੋੜਾ ਤੋਂ ਇਲਾਵਾ ਵੱਡੀ ਗਿਣਤੀ ਮਾਲੇਰਕੋਟਲਾ ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੇ ਸਦਕਾ ਉਨ੍ਹਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ।

LEAVE A REPLY

Please enter your comment!
Please enter your name here