
ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਦੇ ਬੀਐੱਸਐੱਫ ਦੀ ਸਿੰਘਪੁਰਾ ਛਾਉਣੀ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਇਸ ਹਾਦਸੇ ਦੌਰਾਨ ਪਤੀ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਹਿਚਾਣ ਅਰਸ਼ਪ੍ਰੀਤ ਸਿੰਘ ਅਤੇ ਕਾਜਲ ਵਾਸੀ ਝਬਾਲ ਦੇ ਪਿੰਡ ਪੱਧਰੀ ਕਲਾਂ ਵਜੋ ਹੋਈ ਹੈ ਤੇ ਜ਼ਖਮੀ ਦੀ ਪਹਿਚਾਣ ਜਸਪਾਲ ਸਿੰਘ ਵਾਸੀ ਸਿੰਘਪੁਰਾ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਅਰਸ਼ਦੀਪ ਤੇ ਉਸਦੀ ਪਤਨੀ ਕਾਜਲ ਦੋਵੇ ਦਵਾਈ ਲੈਣ ਲਈ ਭਿੱਖੀਵਿੰਡ ਗਏ ਸਨ ਤਾਂ ਜਦੋ ਦੋਵੇ ਵਾਪਸ ਆ ਰਹੇ ਸਨ ਤਾਂ ਉਹਨਾਂ ਦੀ ਟੱਕਰ ਮੋਟਰਸਾਈਕਲ ਨਾਲ ਹੋ ਗਈ ਤੇ ਉਹ ਇੱਕ ਅਣਪਛਾਤੀ ਗੱਡੀ ਦੀ ਲਪੇਟ ਵਿੱਚ ਆ ਗਏ ਤੇ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਤੇ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਿਸਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਮ੍ਰਿਤਕਾਂ ਦੀਆਂ ਲਾਸ਼ਾ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।











