ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਅਤੇ ਸੱਭਿਆਚਾਰ ਨੂੰ ਬਿਆਨ ਕਰਦਿਆ ਪ੍ਰਦਰਸ਼ਿਤ ਝਾਕੀਆਂ ਨੇ ਸਥਾਨਿਕ ਨਿਵਾਸੀਆਂ ਨੂੰ ਮੋਹਿਆ

ਅਮਰਗੜ੍ਹ/ਮਾਲੇਰਕੋਟਲਾ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ -ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਅੱਜ ਜ਼ਿਲ੍ਹੇ ਦੀਆਂ ਸੜਕਾਂ ‘ਤੇ ਆ ਕੇ ਲੋਕਾਂ ‘ਤੇ ਡੂੰਘੀ ਛਾਪ ਛੱਡਦਿਆਂ ਨੌਜਵਾਨਾਂ ਅਤੇ ਸਥਾਨਕ ਨਿਵਾਸੀਆਂ ਦਾ ਦਿਲ ਮੋਹਿਆ। ਜ਼ਿਲ੍ਹੇ ਦੀ ਸਬ ਡਵੀਜਨ ਅਮਰਗੜ੍ਹ ਦੇ ਸਦਰ ਮੁਕਾਮ ਵਿੱਚ ਦਾਖ਼ਲ ਹੋਣ ‘ਤੇ ਪਰਮਿੰਦਰ ਕੌਰ ਮੰਡੇਰ (ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਪਤਨੀ) ਦੀ ਅਗਵਾਈ ਵਿੱਚ ਸਥਾਨਕ ਲੋਕਾਂ ਵੱਲੋਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸੁਰਿੰਦਰ ਕੌਰ, ਸਰਬਜੀਤ ਸਿੰਘ ਗੋਗੀ, ਗੁਰਦੀਪ ਸਿੰਘ ਨਿਆਮਤਪੁਰਾ, ਰਾਜੀਵ ਤੋਂ ਇਲਾਵਾ ਹੋਰ ਪੰਤਵਤੇ ਵੀ ਮੌਜੂਦ ਸਨ।

Advertisements

ਉਪ ਮੰਡਲ ਮੈਜਿਸਟ੍ਰੇਟ ਸੁਰਿੰਦਰ ਕੌਰ ਨੇ ਕਿਹਾ ਕਿ ਇਹ ਝਾਕੀਆਂ ਪ੍ਰਦਰਸਿਤ ਹੋਣ ਉਪਰੰਤ ਅਹਿਮਦਗੜ੍ਹ ਲਈ ਭੇਜਿਆ ਜਾਣਗੀਆਂ ਜਿਥੇ ਉਨ੍ਹਾਂ ਦੀ ਰਾਤ ਦਾ ਠਹਿਰਾਓ ਹੋਵੇਗਾ ਅਤੇ ਅਗਲੇ ਦਿਨ ਮਾਲੇਰਕੋਟਲਾ ਲਈ ਭੇਜਿਆ ਜਾਣਗੀਆਂ ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਬੇਮਿਸਾਲ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ, ਜਿਨ੍ਹਾਂ ਨੂੰ ਉੱਥੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਨੂੰ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਇਨ੍ਹਾਂ ਝਾਕੀਆਂ ਨੇ ਪੰਜਾਬ ਦੇ ਮਹਾਨ ਯੋਧਿਆਂ ਸ਼ਹੀਦ ਕਰਤਾਰ ਸਿੰਘ ਸਰਾਭਾ, ਡਾਕਟਰ ਦੀਵਾਨ ਸਿੰਘ ਕਾਲੇਪਾਣੀ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ (ਪਗੜੀ ਸੰਭਾਲ ਜੱਟਾ), ਬਾਬਾ ਖੜਕ ਸਿੰਘ, ਜਲ੍ਹਿਆਂ ਵਾਲੇ ਬਾਗ ਦੀ ਗਾਥਾ, ਮਹਾਨ ਨਾਰੀ ਯੋਧਾ ਮਾਈ ਭਾਗੋ ਅਤੇ ਪੰਜਾਬੀ ਸੱਭਿਆਚਾਰ ਜਿਵੇਂ ਫੁਲਕਾਰੀ ਆਦਿ ਨੂੰ ਦਰਸਾਇਆ ਗਿਆ। ਕੁਝ ਸਮਾਂ ਠਹਿਰਣ ਉਪਰੰਤ ਝਾਕੀਆਂ ਆਗਲੇ ਸਫਰ ਅਮਰਗੜ੍ਹ ਤੋਂ ਅਹਿਮਦਗੜ੍ਹ ਬਾਇਆ ਸੰਦੋੜ ਲਈ ਰਵਾਨਾਂ ਹੋਇਆ। ਇਨ੍ਹਾਂ ਝਾਕੀਆਂ ਨੇ ਲੋਕਾਂ ਨੂੰ ਆਕਰਸ਼ਿਤ ਕੀਤਾ ਅਤੇ ਰਸਤੇ ਵਿੱਚ ਆਮ ਲੋਕ ਇਨ੍ਹਾਂ ਝਾਕੀਆਂ ਨਾਲ ਸੈਲਫੀ ਵੀ ਲੈਦੇ ਦਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਸੱਭਿਆਚਾਰ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਹੇਵੰਦ  ਸਾਬਤ ਹੋਵੇਗਾ।

LEAVE A REPLY

Please enter your comment!
Please enter your name here