ਸ਼ੰਕਰ ਅਤੇ ਮਨਪ੍ਰੀਤ ਵਾਸੀ ਗੜ੍ਹਸ਼ੰਕਰ 15 ਟੀਕੇ ਅਤੇ 500 ਨਸ਼ੀਲੀ ਗੋਲੀਆਂ ਸਮੇਤ ਕਾਬੂ

ਗੜ੍ਹਸ਼ੰਕਰ (ਦ ਸਟੈਲਰ ਨਿਊਜ਼), ਪਲਕ। ਗੜ੍ਹਸ਼ੰਕਰ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਹਸ਼ਤ ਦੌਰਾਨ ਉਹ ਬੀਨੇਵਾਲ ਸਾਈਡ ਨੂੰ ਜਾ ਰਹੇ ਤਾਂ ਮੋੜ ਦੋ ਨੋਜਵਾਨ ਖੜੇ ਦਿਖਾਈ ਦਿੱਤੇ। ਜਿਨ੍ਹਾਂ ਪਾਸੋਂ ਸ਼ੱਕ ਦੇ ਬਿਨਾਹ ਤੇ ਪੁੱਛਗਿੱਛ ਕੀਤੀ ਗਈ। ਜਦੋਂ ਪੁਲਿਸ ਪਾਰਟੀ ਵੱਲੋਂ ਦੋਵਾਂ ਦੀ ਤਲਾਸ਼ੀ ਲਈ ਗਈ ਤਾਂ ਦੋਵਾਂ ਪਾਸੋਂ ਕੁੱਲ 15 ਨਸ਼ੀਲੇ ਟੀਕੇ ਅਤੇ 500 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ। ਮੁਲਜ਼ਮਾਂ ਦੀ ਪਹਿਚਾਣ ਸ਼ੰਕਰ ਦਾਸ ਪੁੱਤਰ ਬਲਜੀਤ ਰਾਮ ਅਤੇ ਮਨਪ੍ਰੀਤ ਪੁੱਤਰ ਸਤਨਾਮ ਵਾਸੀ ਪਿੰਡ ਬੀਨੇਵਾਲ ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਤੇ 22-61-85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

Advertisements

LEAVE A REPLY

Please enter your comment!
Please enter your name here