Sunday, October 11, 2026
Home Himachal ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਡਰਾਈਵਰ ਫਰਾਰ

ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਡਰਾਈਵਰ ਫਰਾਰ

ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਤੇ ਉਸਦੀ ਮੌਤ ਹੀ ਗਈ। ਜਿਸ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਕਾਗੜਾ ਦੇ ਡੇਹਰਾ ਦੇ ਢਲਿਆਰਾ ਵਿੱਚ ਵਾਪਰਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੁਰੇਸ਼ ਰਾਣਾ ਪੁੱਤਰ ਸਕਸ਼ਮ ਰਾਣਾ ਵਾਸੀ ਪਿੰਡ ਬਰਵਾੜਾ ਵਜੋਂ ਹੋਈ ਹੈ। ਸਥਾਨਕ ਲੋਕਾਂ ਨੇ ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਿਸ ਦੇ ਅਨੁਸਾਰ ਫਰਾਰ ਡਰਾਈਵਰ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Advertisements

LEAVE A REPLY

Please enter your comment!
Please enter your name here