Thursday, October 29, 2026
Home Latest ਬੀਐੱਸਐੱਫ ਟੀਮ ਨੇ 31 ਕਰੋੜ ਹੈਰੋਇਨ ਸਮੇਤ 4 ਤਸਕਰਾਂ ਨੂੰ ਕੀਤਾ ਕਾਬੂ

ਬੀਐੱਸਐੱਫ ਟੀਮ ਨੇ 31 ਕਰੋੜ ਹੈਰੋਇਨ ਸਮੇਤ 4 ਤਸਕਰਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ।  ਅੰਮ੍ਰਿਤਸਰ ਦੀ ਬੀਐੱਸਐੱਫ ਟੀਮ ਨੇ 31 ਕਰੋੜ ਦੀ ਹੈਰੋਇਨ ਸਮੇਤ 4 ਤਸਕਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਸੁੱਟੀ ਗਈ ਤਾਂ ਇਨ੍ਹਾਂ ਵਿਚੋਂ ਤਿੰਨ ਤਸਕਰ ਇਸ ਖੇਪ ਨੂੰ ਚੁੱਕਣ ਲਈ ਅੱਗੇ ਆਏ, ਤੇ ਇੱਕ ਨਸ਼ਾ ਤਸਕਰ ਪਿੱਛੇ ਲੁੱਕਿਆ ਹੋਇਆ ਸੀ ਤੇ ਬੀਐੱਸਐੱਫ ਨੇ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ।

Advertisements

ਜਾਣਕਾਰੀ ਮੁਤਾਬਕ ਇਹਨਾਂ ਸਮੱਗਲਰਾਂ ਤੋਂ ਇੱਕ ਪਿਸਤੌਲ, ਚਾਰ ਜ਼ਿੰਦਾ ਰੌਂਦ ਅਤੇ 70,000 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਫਿਲਹਾਲ ਬੀਐੱਸਐੱਫ ਨੇ ਚਾਰਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here