ਬਰਖ਼ਾਸਤ ਏਆਈਜੀ ਰਾਜਜੀਤ ਦੀ ਕਰੋੜਾਂ ਦੀ ਜਾਇਦਾਦ ਹੋਵੇਗੀ ਕੁਰਕ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਸਪੈਸ਼ਲ ਟਾਸਕ ਫੋਰਸ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਤੇ ਸ਼ਿਕੰਜਾ ਕੱਸ ਦਿੱਤਾ ਹੈ। ਐਸਟੀਐਫ ਨੇ ਉਸ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕੀਤੀ ਹੈ। ਐਸਟੀਐਫ ਨੇ ਉਸ ਦੀਆਂ 9 ਜਾਇਦਾਦਾਂ ਦੀ ਨਿਸ਼ਾਨਦੇਹੀ ਕੀਤੀ ਹੈ। ਇਨ੍ਹਾਂ ਵਿੱਚ ਉਸ ਦਾ ਮੁਹਾਲੀ ਸਥਿਤ ਘਰ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਜਾਇਦਾਦਾਂ ਸ਼ਾਮਲ ਹਨ। ਐਸਟੀਐਫ ਵੱਲੋਂ ਇਹ ਕਾਰਵਾਈ ਐਨਡੀਪੀਐਸ ਐਕਟ ਦੀ ਧਾਰਾ 64 ਤਹਿਤ ਕੀਤੀ ਜਾ ਰਹੀ ਹੈ। ਐਸਟੀਐਫ ਮੁਤਾਬਕ ਬਰਖ਼ਾਸਤ ਏਆਈਜੀ ਦੀ ਜਾਇਦਾਦ ਜੋ ਕੁਰਕ ਕੀਤੀ ਜਾਵੇਗੀ ਉਸਦੀ ਕੀਮਤ 4 ਕਰੋੜ ਰੁਪਏ ਤੋਂ ਵੱਧ ਹੈ। ਇਸ ਦੇ ਨਾਲ ਹੀ ਮੰਤਰਾਲੇ ਨੇ ਇਸ ਸਬੰਧ ਵਿਚ 31 ਜਨਵਰੀ ਨੂੰ ਏਆਈਜੀ ਦੇ ਪਰਿਵਾਰਕ ਮੈਂਬਰਾਂ ਨੂੰ ਨੋਟਿਸ ਜਾਰੀ ਕੀਤਾ ਹੈ। 9 ਫਰਵਰੀ ਨੂੰ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦਿੱਲੀ ਬੁਲਾਇਆ ਗਿਆ ਹੈ। ਇਸ ਦੇ ਨਾਲ ਹੀ ਜਾਇਦਾਦ ਨਾਲ ਜੁੜੇ ਦਸਤਾਵੇਜ ਨਾਲ ਲਿਆਉਣ ਲਈ ਕਿਹਾ ਹੈ।

Advertisements

LEAVE A REPLY

Please enter your comment!
Please enter your name here