ਅਦਾਲਤ ਨੇ ਪਰਮਰਾਜ ਉਮਰਾਨੰਗਲ ਨੂੰ ਮੁੜ ਬਹਾਲੀ ਦੇ ਦਿੱਤੇ ਹੁਕਮ

ਚੰਡੀਗੜ੍ਹ (ਦ ਸਟੈਲਰ ਨਿਊਜ਼),ਪਲਕ। ਅਦਾਲਤ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਦਾਖਲ ਪਟੀਸ਼ਨ ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ਵਿੱਚ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬੇਅਦਬੀ ਮਾਮਲੇ ਵਿੱਚ 5 ਸਾਲ ਲਈ ਸਸਪੈਂਡ ਕੀਤਾ ਹੋਇਆ ਸੀ। ਇਨ੍ਹਾਂ ਤੇ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਝੂਠੇ ਮੁਕਾਬਲੇ ਵਿੱਚ ਮਾਰਨ ਦਾ ਆਰੋਪ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਪਹਿਲਾਂ ਪੇਸ਼ ਕੀਤੀ ਅੰਤਿਮ ਰਿਪੋਰਟ ਤੇ ਮੁਅੱਤਲ ਕਰ ਦਿੱਤਾ ਗਿਆ ਸੀ।

Advertisements

LEAVE A REPLY

Please enter your comment!
Please enter your name here