Tuesday, October 27, 2026
Home Latest ਸੰਘਣੀ ਧੁੰਦ ਕਾਰਨ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟੀ, 1 ਦੀ ਮੌਤ,...

ਸੰਘਣੀ ਧੁੰਦ ਕਾਰਨ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟੀ, 1 ਦੀ ਮੌਤ, 1 ਗੰਭੀਰ ਜ਼ਖਮੀ

ਜਗਰਾਉ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਗਰਾਉ ਦੇ ਪਿੰਡ ਅਲੀਗੜ੍ਹ ਵਿੱਚ ਸੰਘਣੀ ਧੁੰਦ ਕਾਰਨ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਜਾਣ ਦੀ ਖਬਰ ਮਿਲੀ ਹੈ।ਇਸ ਹਾਦਸੇ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ, ਤੇ 1 ਗੰਭੀਰ ਜ਼ਖਮੀ ਹੋ ਗਿਆ।

Advertisements

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਕੋਈ ਪਹਿਚਾਣ ਨਹੀਂ ਹੋ ਸਕੀ ਹੈ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ, ਤੇ ਜ਼ਖਮੀ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here