ਮਾਨ ਸਰਕਾਰ ਪੰਜਾਬ ਦੀ ਤਸਵੀਰ ਤੇ ਤਕਦੀਰ ਨੂੰ ਬਦਲਣ ਲਈ ਵਚਨਬੱਧ: ਗੁਰਵਿੰਦਰ ਸਾਹੀ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਦੀ ਆਸ ਮੁਤਾਬਕ ਪੰਜਾਬ ਦੀ ਫ਼ਿਜ਼ਾ ਨੂੰ ਬਦਲ ਕੇ ਨਵੀਂ ਤਸਵੀਰ ਪੇਸ਼ ਕਰਨ ਅਤੇ ਨਵੀਂ ਤਕਦੀਰ ਘੜਨ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸਾਹੀ ਨੇ ਸ਼ੁੱਕਰਵਾਰ ਨੂੰ ਗੱਲਬਾਤ ਕਰਦਿਆਂ ਕੀਤਾ।ਸਾਹੀ ਨੇ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਸਿੱਖਿਆ ਅਤੇ ਸਿਹਤ ਖੇਤਰ ਤੇ ਕਮ ਕੀਤਾ ਹਨ।ਦਿੱਲੀ ਵਿੱਚ ਸਰਕਾਰੀ ਸਕੂਲਾਂ ਦਾ ਸੁਧਾਰ ਹੋਇਆ, ਮੁਹੱਲਾ ਕਲੀਨਿਕ ਖੋਲ੍ਹੇ ਅਤੇ ਸਰਕਾਰੀ ਹਸਪਤਾਲਾਂ ਦਾ ਸੁਧਾਰ ਕੀਤਾ ਗਿਆ।ਹੁਣ ਦਿਲੀ ਵਿੱਚ ਸਾਰੀਆਂ ਸਹੂਲਤਾਂ ਆਮ ਲੋਕਾਂ ਨੂੰ ਮੁਫਤ ਦਿੱਤੀਆਂ ਜਾਂਦੀਆਂ ਹਨ। ਇਸ ਨਾਲ ਉਨ੍ਹਾਂ ਦੀ ਆਰਥਿਕ ਤੰਗੀ ਵੀ ਘਟੀ ਹੈ।

Advertisements

ਪੰਜਾਬ ਵਿੱਚ ਵੀ ਮਾਨ ਸਰਕਾਰ ਨੇ ਸਾਰੇ ਖੇਤਰਾਂ ਲਈ ਇਤਿਹਾਸਕ ਕਦਮ ਚੁੱਕੇ ਹਨ। ਸਾਹੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਸਮੇਂ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੀ ਭਲਾਈ ਦੇ ਲਈ ਕੀਤੇ ਜਾ ਰਹੇ ਕੰਮਾਂ ਤੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਜਾ ਰਹੇ ਹਨ।

ਸਕੂਲ ਪ੍ਰਿੰਸੀਪਲਾਂ  ਅਤੇ ਅਧਿਆਪਕਾਂ ਨੁੂੰ ਬਾਹਰਲੇ ਦੇਸ਼ਾਂ ਵਿਚ ਭੇਜ ਕੇ ਟੇ੍ਨਿੰਗ ਦਿਵਾਈ ਗਈ ਹੈ।ਸਿਹਤ ਸਹੂਲਤਾਂ ਲਈ ਵੱਡੇ ਪੱਧਰ ਤੇ ਸੂਬੇ ਵਿਚ ਆਮ ਆਦਮੀ ਕਲੀਨਿਕ ਖੋਲੇ੍ ਗਏ ਹਨ ਤਾਂ ਜੋ ਲੋਕਾਂ ਨੁੂੰ ਚੰਗੀਆਂ ਸਿਹਤ ਸਹੂਲਤਾਂ ਮਿਲ ਰਹੀਆਂ ਹਨ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ੇ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹਰੇਕ ਪੰਜਾਬੀ ਨੁੂੰ ਖੁਸ਼ਹਾਲ ਦੇਖਣਾ ਚਾਹੁੰਦੀ ਹੈ।ਭਗਵੰਤ ਮਾਨ ਸਰਕਾਰ ਲੋਕਾਂ ਦਾ ਜੀਵਨ ਖੁਸ਼ਹਾਲ ਬਣਾਉਣ ਲਈ ਦਿਨ–ਰਾਤ ਕੰਮ ਕਰ ਰਹੀ ਹੈ।

ਸਾਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਿਛਲੇ ਦੋ ਸਾਲ ਵਿਚ ਬਹੁਤ ਜ਼ਿਆਦਾ ਲੋਕ ਭਲਾਈ ਦੇ ਕੰਮ ਕੀਤੇ ਹਨ।ਜੋ ਗਾਰੰਟੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਨ੍ਹਾਂ ਵਿਚੋਂ ਬਹੁਤ ਸਾਰੀਆਂ ਗਰੰਟੀਆਂ ਸਰਕਾਰ ਵੱਲੋਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਗਾਰੰਟੀਆਂ ਤੇ ਕੰਮ ਚੱਲ ਰਿਹਾ ਹੈ। ਮੁਫਤ ਬਿਜਲੀ ਦੀ ਗਾਰੰਟੀ ਜੋ ਮਾਨ ਸਰਕਾਰ ਵੱਲੋਂ ਪੂਰੀ ਕੀਤੀ ਗਈ ਹੈ।ਉਸ ਦੇ ਨਾਲ 90 ਫੀਸ਼ਦੀ ਲੋਕਾਂ ਦੇ ਬਿਜਲੀ ਬਿੱਲ ਵੀ ਜੀਰੋ ਆ ਰਹੇ ਹਨ,ਜਿਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਖੁਸ਼ੀ ਦਾ ਮਹੌਲ ਦੇਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here