ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈਆਂ ਵਿਸ਼ੇਸ਼ ਝਾਕੀਆਂ 6 ਫਰਵਰੀ ਨੂੰ ਪੁੱਜਣਗੀਆਂ ਹੁਸ਼ਿਆਰਪੁਰ: ਰਾਹੁਲ ਚਾਬਾ

????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ’, ‘ਨਾਰੀ ਸ਼ਕਤੀ’ ਅਤੇ ‘ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ‘ ਕਰਨ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕਰਵਾਈਆਂ ਗਈਆਂ ਤਿੰਨ ਝਾਕੀਆਂ  ਮਿਤੀ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ  ਵਿਚ ਪੁੱਜਣਗੀਆਂ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਇਨ੍ਹਾਂ ਤਿੰਨਾਂ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਵਿਸ਼ੇਸ਼ ਤੌਰ ‘ਤੇ ਇਹ ਵਡ-ਅਕਾਰੀ ਝਾਕੀਆਂ ਤਿਆਰ ਕਰਵਾਈਆਂ ਗਈਆਂ ਹਨ।

Advertisements

ਉਨ੍ਹਾਂ ਕਾਰਜਸਾਧਕ ਅਧਿਕਾਰੀਆਂ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਝਾਕੀਆਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੇਂ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਹੁਲ ਚਾਬਾ ਨੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝਾਕੀ ਦੇ ਗੁਜ਼ਰਨ ਵਾਲੀਆਂ ਥਾਵਾਂ ’ਤੇ ਸਫ਼ਾਈ ਦਾ ਯੋਗ ਪ੍ਰਬੰਧ ਕੀਤਾ ਜਾਵੇ ਅਤੇ ਝਾਕੀ ਦੇ ਰੁਕਣ ਦੀਆਂ ਯੋਗ ਥਾਵਾਂ ਦੀ ਸ਼ਨਾਖਤ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ 6 ਫਰਵਰੀ ਨੂੰ ਇਹ ਝਾਕੀਆਂ ਨਵਾਂਸ਼ਹਿਰ ਤੋਂ ਗੜ੍ਹਸ਼ੰਕਰ ਵਿਖੇ ਦਾਖਲ ਹੋਣਗੀਆਂ। ਇਹ ਝਾਕੀਆਂ ਸੈਲਾ ਖੁਰਦ, ਮਾਹਿਲਪੁਰ, ਚੱਬੇਵਾਲ ਵਿਖੇ ਰੁਕਣ ਉਪਰੰਤ ਚੰਡੀਗੜ੍ਹ ਬਾਈਪਾਸ ਤੋਂ ਹੁੰਦੀਆਂ ਹੋਈਆਂ ਹੁਸ਼ਿਆਰਪੁਰ ਸ਼ਹਿਰ ਵਿਚ ਪ੍ਰਵੇਸ਼ ਕਰਨਗੀਆਂ। ਇਸ ਉਪਰੰਤ ਇਹ ਝਾਕੀਆਂ ਸ਼ਹਿਰ ਦੇ ਮੇਨ ਪੁਆਇੰਟਾਂ ਤੋਂ ਹੁੰਦੀਆਂ ਹੋਈਆਂ ਨਲੋਈਆਂ ਚੌਕ ਤੋਂ ਹਰਿਆਣਾ, ਗੜ੍ਹਦੀਵਾਲਾ, ਦਸੂਹਾ ਅਤੇ ਮੁਕੇਰੀਆਂ ਲਈ ਰਵਾਨਾ ਹੋਣਗੀਆਂ।

ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਦੇ ਬੱਚਿਆਂ ਨੂੰ ਇਨ੍ਹਾਂ ਝਾਕੀਆਂ ਪ੍ਰਤੀ ਜਾਣੂ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਚੁਣੇ ਹੋਏ ਨੁਮਾਇੰਦਿਆਂ ਅਤੇ ਆਮ ਜਨਤਾ ਦੀ ਵੀ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਇਨ੍ਹਾਂ ਝਾਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਡੀ.ਐਸ.ਪੀ ਅਮਰ ਨਾਥ, ਕਾਰਜਸਾਧਕ ਅਫ਼ਸਰ ਗੜ੍ਹਦੀਵਾਲਾ ਰਾਜੀਵ ਸ਼ਰਮਾ, ਕਾਰਜਸਾਧਕ ਅਫ਼ਸਰ ਮਾਹਿਲਪੁਰ ਮਦਨ ਸਿੰਘ, ਕਾਰਜਸਾਧਕ ਅਫ਼ਸਰ ਮੁਕੇਰੀਆਂ ਕਮਲਜੀਤ ਸਿੰਘ, ਕਾਰਜਸਾਧਕ ਅਫ਼ਸਰ ਹਰਿਆਣਾ/ਸ਼ਾਮਚੁਰਾਸੀ ਚੰਦਰ ਮੋਹਨ ਭਾਟੀਆ, ਫਾਇਰ ਬ੍ਰਿਗੇਡ ਤੋਂ ਸ਼ਹਿਬਾਜ ਸਿੰਘ ਬੱਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here