25 ਸਾਲਾ ਨੌਜ਼ਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ

ਫੁੱਲਾਂਵਾਲ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਫੁੱਲਾਂਵਾਲ ਦੇ ਸ਼ਹੀਦ ਭਗਤ ਸਿੰਘ ਨਗਰ ਦੇ ਨੌਜ਼ਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜ਼ਵਾਨ ਦੀ ਪਹਿਚਾਣ ਜਤਿਨ ਉਮਰ 25 ਸਾਲਾ ਵਾਸੀ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਤਿਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਤੇ ਉਸਦੀ ਲਾਸ਼ ਨਿਊ ਗੁਰੂ ਤੇਗ ਬਹਾਦਰ ਨਗਰ ਗਿੱਲ ਦੇ ਰੇਲਵੇ ਲਾਈਨਾਂ ਤੋਂ ਮਿਲੀ ਹੈ।

Advertisements

ਜਾਣਕਾਰੀ ਮੁਤਾਬਕ ਜਤਿਨ ਦੀ ਲਾਸ਼ ਕੋਲੋ ਨਸ਼ੇ ਦੀ ਸਰਿੰਜ ਅਤੇ ਉਸਦਾ ਮੋਟਰਸਾਈਕਲ ਮਿਲੀਆ ਹੈ। ਜਤਿਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here