ਜਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਕਤਲ ਦੇ ਦੋਸ਼ੀ ਨੂੰ ਸੁਣਾਈ ਉਮਰ ਕੈਦ ਦੀ ਸਜਾ

ਫਾਜਿ਼ਲਕਾ ਲਾ (ਦ ਸਟੈਲਰ ਨਿਊਜ਼)। ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਉਕਤ ਕੇਸ ਵਿਚ ਥਾਣਾ ਬਹਾਵਵਾਲਾ  ਐਫਆਈਆਰ ਨੰਬਰ 83 ਮਿਤੀ 11/8/2022 ਅਧੀਨ ਧਾਰਾ 302 ਆਈਪੀਸੀ ਦਰਜ ਕੀਤੀ ਗਈ ਸੀ। ਜਿਸ ਅਨੁਸਾਰ ਦੋਸ਼ੀ ਬਲਦੇਵ ਸਿੰਘ ਉਰਫ ਗੱਗੀ ਪੁੱਤਰ ਕਪੂਰ ਸਿੰਘ ਵਾਸੀ ਪਿੰਡ ਝੁਰੜਖੇੜਾ ਥਾਣਾ ਬਹਾਵਵਾਲਾ ਜ਼ਿਲ੍ਹਾ ਫਾਜਿਲਕਾ ਦੇ ਖਿਲਾਫ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਸੁੱਚਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਝੁਰੜਖੇੜਾ ਥਾਣਾ ਬਹਾਵਵਾਲਾ ਜਿਲ੍ਹਾ ਫਾਜਿਲਕਾ ਵੱਲੋਂ ਸ਼ਿਕਾਇਤ ਕੀਤੀ ਗਈ ਸੀ।

Advertisements

ਉਪਲਬੱਧ ਸਬੂਤਾਂ ਦੇ ਅਧਾਰ ਤੇ ਮਾਣਯੋਗ ਜਿ਼ਲਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਤੇ ਇਕ ਸਾਲ ਹੋਰ ਜ਼ੇਲ੍ਹ ਵਿਚ ਰਹਿਣਾ ਪਵੇਗਾ।

LEAVE A REPLY

Please enter your comment!
Please enter your name here