ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ: ਵਿਧਾਇਕ ਨਰਿੰਦਰ ਸਵਨਾ

ਫਾਜ਼ਿਲਕਾ ਦ ਸਟੈਲਰ ਨਿਊਜ਼)। ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਅਧਿਕਾਰੀ ਖੁਦ ਪਿੰਡ ਵਿਚ ਜਾਉਣਗੇ ਤੇ ਲੋਕਾਂ ਦੇ ਮਸਲੇ ਹਲ ਕਰਨਗੇ । ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਅਨੇਕਾਂ ਸੇਵਾਵਾਂ ਮੌਕੇ ਤੇ ਹੀ ਦਿੱਤੀਆਂ ਜਾਣਗੀਆਂ। ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਲੋਕਾਂ ਤੱਕ ਸੁਖਾਵੇਂ ਮਾਹੌਲ  ਅਤੇ ਸਮਾਂਬਧ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

Advertisements

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸੇਵਾਵਾਂ ਮੁਹਈਆ ਕਰਵਾਉਣ ਦੀ  ਦਿੱਤੀ ਗਈ ਵਚਨਬੱਤਾ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਸੇਵਾਵਾਂ ਦੇ ਸਰਟੀਫਿਕੇਟ ਮੌਕੇ ਤੇ ਹੀ ਬਣਾਏ  ਜਾਣਗੇ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨਾ ਕੈਂਪਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਹਾਸਿਲ ਕੀਤਾ ਜਾਵੇ ਤੇ ਸਰਕਾਰ ਦੇ ਇਸ ਉਪਰਾਲੇ ਦਾ ਫਾਇਦਾ ਚੁੱਕਿਆ ਜਾਵੇ।

LEAVE A REPLY

Please enter your comment!
Please enter your name here