Tuesday, November 10, 2026
Home Latest ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ...

ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਜਾਗਰੂਕ 

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਮਨਾਏ ਜਾ ਰਹੇ  ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਟਾਫ ਵੱਲੋਂ ਆਟੋ ਰਿਕਸ਼ਾ ਯੂਨੀਅਨ, ਈ ਰਿਕਸ਼ਾ ਯੂਨੀਅਨ ਅਤੇ ਟਰਾਲੀ ਯੂਨੀਅਨ ਦੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ। ਸੈਮੀਨਾਰ ਦੌਰਾਨ  ਜਾਗਰੂਕ ਕਰਦਿਆਂ ਉਹਨਾਂ ਕਿਹਾ ਕਿ ਸੜਕ ਤੇ ਚਲਦੇ ਸਮੇਂ ਕਦੇ ਵੀ ਜਲਦੀ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਨਿਰਧਾਰਿਤ ਗਤੀ ਦੇ ਅੰਦਰ ਹੀ ਵਹੀਕਲ ਨੂੰ ਚਲਾਇਆ ਜਾਵੇ। ਇਸ ਤੋਂ ਇਲਾਵਾ ਵਹੀਕਲ ਨੂੰ ਓਵਰਲੋਡ ਵੀ ਨਾ ਕੀਤਾ ਜਾਵੇ, ਓਵਰਲੋਡ ਕਾਰਨ ਕਈ ਵਾਰ ਅੱਗੇ ਪਿੱਛੇ ਸਹੀ ਦਿਖਾਈ ਨਾ ਦੇਣ ਕਾਰਨ  ਦੁਰਘਟਨਾਵਾਂ ਹੋ ਜਾਂਦੀਆਂ ਹਨ। ਉਹਨਾਂ ਕਿਹਾ ਕਿ ਲਾਲ ਬੱਤੀ ਹੋਣ ਤੇ ਵਹੀਕਲ ਕ੍ਰੋਸ ਨਾ ਕੀਤਾ ਜਾਵੇ ਜਦੋਂ ਹਰੀ ਬੱਤੀ ਹੋਵੇ ਉਦੋਂ ਹੀ ਵਹੀਕਲ ਕ੍ਰੋਸ ਕੀਤਾ ਜਾਵੇ । ਉਨਾਂ ਪ੍ਰੇਰਿਤ ਕਰਦਿਆਂ ਕਿਹਾ ਕਿ ਆਟੋ ਰਿਕਸ਼ਾ ਤੇ ਵੀ ਨਿਰਧਾਰਿਤ ਗਿਣਤੀ ਅਨੁਸਾਰ ਹੀ ਬਿਠਾਈਆਂ ਜਾਣ।

Advertisements

ਉਹਨਾਂ ਕਿਹਾ ਕਿ ਨਿਰਧਾਰਿਤ ਗਿਣਤੀ ਤੋਂ ਵੱਧ ਸਵਾਰੀਆਂ ਬਿਠਾ ਕਾਰਨ ਕਈ ਵਾਰ ਆਟੋ ਪਲਟ ਵੀ ਜਾਂਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਕਿਹਾ ਕਿ ਸੱਜੇ ਤੇ ਖੱਬੇ ਮੁੜਦੇ ਸਮੇਂ ਇੰਡੀਕੇਟਰ ਦੀ ਵਰਤੋਂ ਵੀ ਲਾਜ਼ਮੀ ਕੀਤੀ ਜਾਵੇ। ਉਨਾਂ ਕਿਹਾ  ਕਿ  ਸਰਕਾਰ ਵੱਲੋ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਮਨਾਉਣ  ਦਾ ਮੁੱਖ ਮਕਸਦ ਸੜਕੀ ਹਾਦਸਿਆ ਨੂੰ ਘਟਾਉਣਾ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸੜਕੀ ਨਿਯਮਾਂ ਬਾਰੇ ਜਾਣੂ ਕਰਵਾਉਣਾ, ਤਾ ਜੋ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਆਪਾਂ ਸੜਕ ਤੇ ਚਲਦੇ ਸਮੇਂ ਨਿਯਮਾਂ ਦਾ ਪਾਲਣ ਜਰੂਰ ਕਰਾਂਗੇ। ਇਸ ਮੌਕੇ ਟਰੈਫਿਕ ਇੰਚਾਰਜ ਫਾਜ਼ਿਲਕਾ ਪਵਨ ਕੁਮਾਰ, ਪੁਲਿਸ ਵਿਭਾਗ ਤੋਂ  ਮਲਕੀਤ ਸਿੰਘ, ਸੰਜੇ ਸਰਮਾ ਆਰਟੀਓ ਦਫਤਰ  ਵੱਲੋਂ  ਲੋਕਾਂ ਨੂੰ ਇਸ ਮੁਹਿੰਮ ਸਬੰਧੀ ਪ੍ਰੇਰਿਤ ਕੀਤਾ ਗਿਆ।

LEAVE A REPLY

Please enter your comment!
Please enter your name here