ਵਿਸ਼ਵ ਕੈਂਸਰ ਦਿਵਸ ਲੋਕਾਂ ਨੂੰ ਕੈਂਸਰ ਨਾਲ ਲੜਨ ਲਈ ਇਕਜੁੱਟ ਕਰਨ ਲਈ ਹਰ ਸਾਲ ਮਨਾਇਆ ਜਾਂਦਾ ਹੈ: ਖੋਜੇਵਾਲ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਵਿਸ਼ਵ ਕੈਂਸਰ ਦਿਵਸ ਮੌਕੇ ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਐਨਆਰਆਈ ਬਲਜੀਤ ਸਿੰਘ ਧੀਰਾ ਦਿਓਲ ਵੱਲੋਂ ਡਾਕਟਰਾਂ ਦੇ ਸਹਿਯੋਗ ਨਾਲ ਕੈਂਸਰ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਸਰ ਸਬੰਧੀ ਜਾਗਰੂਕਤਾ ਕੈਂਪ ਦੀ ਸ਼ੁਰੂਆਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਰੀਬਨ ਕੱਟ ਕੇ ਕੀਤੀ। ਇਸ ਦੌਰਾਨ ਕੈਂਸਰ ਰੋਗ ਦੇ ਡਾਕਟਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ। ਮਰੀਜ਼ਾਂ ਨੂੰ ਕੈਂਸਰ ਦੀ ਪਛਾਣ, ਇਲਾਜ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਰੀਜ਼ਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦੀ ਅਪੀਲ ਵੀ ਕੀਤੀ। ਕੈਂਸਰ ਦੇ ਡਾ. ਧਰਮਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕੈਂਸਰ ਦਾ ਸੰਪੂਰਨ ਇਲਾਜ ਸੰਭਵ ਹੈ। ਪਰ ਇਸ ਦੇ ਨਾਲ-ਨਾਲ ਲੋਕਾਂ ਨੂੰ ਕੈਂਸਰ ਤੋਂ ਬਚਣ ਲਈ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦੀ ਲੋੜ ਹੈ।

Advertisements

ਡਾ.ਢਿੱਲੋਂ ਨੇ ਕੈਂਸਰ ਤੋਂ ਬਚਣ ਲਈ ਤੰਬਾਕੂ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਵਿਸ਼ਵ ਕੈਂਸਰ ਦਿਵਸ ਇੱਕ ਗਲੋਬਲ ਪ੍ਰੋਗਰਾਮ  ਹੈ। ਇਹ ਪ੍ਰੋਗਰਾਮ ਹਰ ਸਾਲ ਦੁਨੀਆ ਭਰ ਦੇ ਲੋਕਾਂ ਨੂੰ ਕੈਂਸਰ ਨਾਲ ਲੜਨ ਲਈ ਇੱਕਜੁੱਟ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਕੈਂਸਰ ਦਿਵਸ ਮੌਕੇ ਵਿਸ਼ਵ ਭਰ ਵਿੱਚ ਇਸ ਘਾਤਕ ਬਿਮਾਰੀ ਨੂੰ ਲੈ ਕੇ ਲੋਕ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਬਾਲੀਵੁੱਡ ਦੀਆਂ ਕਈ ਹਸਤੀਆਂ ਹਨ ਜਿਨ੍ਹਾਂ ਨੇ ਕੈਂਸਰ ਨਾਲ ਲੜਾਈ ਲੜੀ ਅਤੇ ਜਿੱਤੀ ਹੈ।

ਇਨ੍ਹਾਂ ਵਿਚ ਬਾਲੀਵੁੱਡ ਅਭਿਨੇਤਰੀ ਸੋਨਾਲੀ ਬੇਂਦਰੇ, ਮਨੀਸ਼ਾ, ਕੋਇਰਾਲਾ ਓਰ ਲੀਸਾ ਰੇ ਦੇ ਨਾਮ ਪ੍ਰਮੁੱਖਤਾ ਨਾਲ ਲੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਉਦੇਸ਼ ਕੈਂਸਰ ਦੇ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਕੈਂਸਰ ਦੀ ਬਿਮਾਰੀ ਦਾ ਜਲਦੀ ਪਤਾ ਲਗਾਉਣ ਦੀ ਜ਼ਰੂਰਤ ਅਤੇ ਕੈਂਸਰ ਦੇ ਇਲਾਜ ਤੇ ਧਿਆਨ ਕੇਂਦਰਿਤ ਕਰਨਾ ਹੈ। ਇਸਦਾ ਮੁੱਖ ਉਦੇਸ਼ ਵਿਸ਼ਵ ਵਿੱਚ ਹਰ ਸਾਲ ਲੱਖਾਂ ਲੋਕਾਂ ਨੂੰ ਕੈਂਸਰ ਕਾਰਨ ਮਰਨ ਤੋਂ ਬਚਾਉਣਾ ਵੀ ਹੈ। ਇਸ ਮੌਕੇ  ਭਾਜਪਾ ਮੰਡਲ ਦੋਨਾ ਦੇ ਪ੍ਰਧਾਨ ਸਰਬਜੀਤ ਸਿੰਘ ਦਿਓਲ, ਜੌਨੀ ਦਿਓਲ (ਯੂ.ਕੇ.) ਇਕਬਾਲ ਸਿੰਘ ਦਿਓਲ, ਲਖਵਿੰਦਰ ਸਿੰਘ ਲੱਖੀ, ਤੀਰਥ ਮਾਨਾ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here