ਗੁਰਦਾਸਪੁਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ 10 ਅਤੇ 11 ਫਰਵਰੀ ਨੂੰ ਲੱਗਣਗੇ ਸਪੈਸ਼ਲ ਕੈਂਪ

ਗੁਰਦਾਸਪੁਰ, (ਦ ਸਟੈਟਰ ਨਿਊਜ਼): ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29 ਫਰਵਰੀ 2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ।

Advertisements

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਿਤੀ 10 ਅਤੇ 11 ਫਰਵਰੀ (ਸ਼ਨੀਵਾਰ ਤੇ ਐਤਵਾਰ) ਨੂੰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸਪੈਸ਼ਲ ਕੈਂਪ ਲਗਾਏ ਜਾਣਗੇ, ਜਿਸ ਵਿੱਚ ਪਟਵਾਰੀਆਂ ਅਤੇ ਬੀ.ਐਲ.ਓਜ. ਵੱਲੋਂ ਆਪਣੇ ਏਰੀਏ ਵਿਚ ਡੋਰ ਟੂ ਡੋਰ ਜਾ ਕੇ ਯੋਗ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਪੈਸ਼ਲ ਕੈਂਪ ਦੀ ਸਮਾਪਤੀ ਉਪਰੰਤ ਪਟਵਾਰੀਆਂ ਵੱਲੋਂ ਆਪਣੇ ਏਰੀਏ ਦੇ ਬੀ.ਐਲ.ਓਜ. ਪਾਸੋਂ ਫਾਰਮ ਇਕੱਤਰ ਕਰਕੇ ਸਬੰਧਿਤ ਰਿਵਾਈਜ਼ਿੰਗ ਅਥਾਰਿਟੀਜ਼ ਪਾਸ ਜਮਾ ਕਰਵਾਏ ਜਾਣਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟਾਂ ਜ਼ਰੂਰ ਬਣਾਉਣ। ਉਨ੍ਹਾਂ ਕਿਹਾ ਕਿ 29 ਫਰਵਰੀ ਤੱਕ ਵੋਟਾਂ ਬਣਾਉਣ ਦਾ ਕੰਮ ਜਾਰੀ ਹੈ ਅਤੇ ਇਸੇ ਦੌਰਾਨ 10 ਅਤੇ 11 ਫਰਵਰੀ ਨੂੰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਦਾ ਵੀ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।  ਉਨ੍ਹਾਂ ਕਿਹਾ ਕਿ ਵੋਟਾਂ ਬਣਵਾਉਣ ਸਬੰਧੀ ਕੋਈ ਵੀ ਜਾਣਕਾਰੀ ਲੈਣ ਜਾਂ ਮੁਸ਼ਕਲ ਆਉਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਜਾਂ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here