ਵਿਧਾਇਕ ਮੁਸਾਫਿਰ ਨੇ ਪਿੰਡ ਰਾਏ ਪੁਰਾ ਦੇ ਵਿਕਾਸ ਕਾਰਜਾਂ ਲਈ ਸਾਢੇ 16 ਲੱਖ ਰੁਪਏ ਦੀ ਗਰਾਂਟ ਕੀਤੀ ਜਾਰੀ

ਬੱਲੂਆਣਾ (ਦ ਸਟੈਲਰ ਨਿਊਜ਼): ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰਾਏ ਪੁਰਾ ਵਿੱਚ ਜਨ ਸੁਣਵਾਈ ਕਰਦਿਆਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਲਈ 16 ਲੱਖ 50 ਹਜਾਰ ਰੁਪਏ ਦੀ ਗਰਾਂਟ ਜਾਰੀ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਗਲਵਾਰ 6 ਫਰਵਰੀ ਤੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਾਰੇ ਪਿੰਡਾਂ ਵਿੱਚ ਸਰਕਾਰ ਵੱਲੋਂ ਲੋਕ ਸੁਵਿਧਾ ਕੈਂਪ ਲਗਾਏ ਜਾਣਗੇ ਇਹਨਾਂ ਕੈਂਪਾਂ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਪਿੰਡ ਚ ਆ ਕੇ ਬੈਠਣਗੇ ਅਤੇ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।

Advertisements

ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਮੌਕੇ ਤੇ ਹੀ ਸਰਕਾਰੀ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ ਅਤੇ ਲੋਕਾਂ ਦੇ ਸਰਟੀਫਿਕੇਟ ਵੀ ਮੌਕੇ ਤੇ ਹੀ ਬਣਾ ਕੇ ਦਿੱਤੇ ਜਾਣਗੇ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਦਫਤਰਾਂ ਤੱਕ ਨਾ ਜਾਣਾ ਪਵੇ ਸਗੋਂ ਦਫਤਰ ਚੱਲ ਕੇ ਲੋਕਾਂ ਤੱਕ ਆਵੇ । ਇਸ ਮੌਕੇ ਉਨਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਪਿੰਡ ਦੇ ਵਿਕਾਸ ਲਈ ਗ੍ਰਾਂਟ ਜਾਰੀ ਕਰਨ ਦੇ ਨਾਲ ਨਾਲ ਕਿਹਾ ਕਿ ਪਿੰਡ ਦੇ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਮੁੱਚੀ ਪਾਰਟੀ ਲੀਡਰਸ਼ਿਪ ਵੀ ਹਾਜ਼ਰ ਸੀ।

LEAVE A REPLY

Please enter your comment!
Please enter your name here