Saturday, November 14, 2026
Home Latest ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ...

ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ: ਗੁਰਵਿੰਦਰ ਸਾਹੀ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤੋਂ ਹਰ ਪੰਜਾਬ ਵਾਸੀ ਉਤਸਾਹਿਤ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੋਮਵਾਰ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸਾਹੀ ਨੇ ਗੱਲਬਾਤ ਦੌਰਾਨ ਕੀਤਾ।ਸਾਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਵਲ ਤੇ ਪਲੀਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣਾ ਫਰਜ਼ ਸਹੀ ਭਾਵਨਾ ਨਾਲ ਨਿਭਾਉਣ ਦਾ ਸੱਦਾ ਪਹਿਲਾ ਹੀ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿੰਨਾ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਮਹੂਰੀਅਤ ਵਿਚ ਇਹੀ ਲੋਕ ਅਸਲ ਸ਼ਾਸਕ ਹੁੰਦੇ ਹਨ ਅਤੇ ਸਿਆਸਤਦਾਨਾਂ ਨੂੰ ਸੱਤਾ ਵਿਚ ਰਹਿਣ ਜਾਂ ਬਾਹਰ ਦਾ ਰਸਤਾ ਦਿਖਾਉਣ ਦੀ ਤਾਕਤ ਵੀ ਇਹਨਾਂ ਲੋਕਾਂ ਦੇ ਹੱਥ ਵਿਚ ਹੁੰਦੀ ਹੈ। ਸਾਹੀ ਨੇ ਭਾਰਤੀ ਕ੍ਰਿਕਟ ਟੀਮ ਦੀ ਕਾਰਗੁਜ਼ਾਰੀ ਦੀ ਮਿਸਾਲ ਦਿੰਦੇ ਹੋਏ ਕਿਹਾ ਮੈਚ ਵਿਚ ਜਿੱਤ ਹੋਵੇ ਜਾਂ ਹਾਰ ਹੋਵੇ ਪਰ ਟੀਮ ਦਾ ਜਜ਼ਬਾ ਸਭ ਤੋਂ ਵੱਧ ਮਾਅਨੇ ਰੱਖਦਾ ਹੈ।ਇਸੇ ਕਰਕੇ ਉਨ੍ਹਾਂ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦਾ ਮੁੱਖ ਸਰੋਕਾਰ ਪੰਜਾਬ ਨੂੰ ਲੰਡਨ, ਕੈਲੇਫੋਰਨੀਆ ਜਾਂ ਪੈਰਿਸ ਬਣਾਉਣਾ ਨਹੀਂ ਸਗੋਂ ਅਸਲ ਪੰਜਾਬ ਬਣਾਉਣਾ ਹੈ।

Advertisements

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ।ਭ੍ਰਿਸ਼ਟਾਚਾਰ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਮਾਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਇਕ ਵਟਸਐਪ ਨੰਬਰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਲੋਕਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਸਕਣ ਅਤੇ ਅਜਿਹੇ ਗਲਤ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ। ਸਾਹੀ ਨੇ ਕਿਹਾ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਭਰਪੂਰ ਮੌਕੇ ਪੈਦਾ ਕਰਨਾ ਹੈ ਤਾਂ ਜੋ ਸਾਡੇ ਸੂਬੇ ਚੋਂ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਮੰਦਭਾਗੇ ਰੁਝਾਨ ਨੂੰ ਰੋਕਿਆ ਜਾ ਸਕੇ। ਉਹਨਾਂ ਅੱਗੇ ਕਿਹਾ ਇਹਨਾਂ ਹਾਲਤਾਂ ਨੇ ਰੋਜ਼ੀ-ਰੋਟੀ ਕਮਾਉਣ ਵਾਸਤੇ ਬਿਹਤਰ ਸੰਭਾਵਨਾਵਾਂ ਦੀ ਤਲਾਸ਼ ਵਿੱਚ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਗਰੀਬ ਅਤੇ ਬੇਸਹਾਰਾ ਮਾਪਿਆਂ ਨੂੰ ਆਪਣੀਆਂ ਜਾਇਦਾਦਾਂ ਵੇਚਣ ਲਈ ਵੀ ਮਜਬੂਰ ਕਰ ਦਿੱਤਾ ਸੀ।ਇਸ ਲਈ ਮਾਨ ਸਰਕਾਰ ਵਲੋਂ ਇੱਕ ਵਿਆਪਕ ਕਾਰਜ ਯੋਜਨਾ ਤਹਿਤ ਸਾਡੇ ਬੇਰੋਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੀਆਂ ਅਥਾਹ ਸੰਭਾਵਨਾਵਾਂ ਪੈਦਾ ਕੀਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here