ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼ ਸਫ਼ਾਈ ਲਈ ਵਿੱਢੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ


ਪਟਿਆਲਾ (ਦ ਸਟੈਲਰ ਨਿਊਜ਼): ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਨਿਗਮ ਵੱਲੋਂ ਸ਼ਹਿਰ ‘ਚ 5 ਫਰਵਰੀ ਤੋਂ 10 ਫਰਵਰੀ ਤੱਕ ਇੱਕ ਵਿਸ਼ੇਸ਼ ਸਾਫ਼-ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੰਤਵ ਸ਼ਹਿਰ ਦੀ ਸੁੰਦਰਤਾ ਅਤੇ ਸਫ਼ਾਈ ਵਿੱਚ ਵਾਧਾ ਕਰਨਾ ਹੈ। ਇਸ ਮੰਤਵ ਲਈ ਨਗਰ ਨਿਗਮ ਵੱਲੋਂ ਸਮੂਹ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀਆਂ, ਸਮਾਜਿਕ ਸੰਸਥਾਵਾਂ ਅਤੇ ਵਲੰਟੀਅਰਾਂ ਨੂੰ ਇਸ ਮੁਹਿੰਮ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ। ਅੱਜ ਇਸ ਮੁਹਿੰਮ ਦੀ ਸ਼ੁਰੂਆਤ ਰਾਜਪੁਰਾ ਬਾਈਪਾਸ ਤੋ ਸਰਹਿੰਦ ਰੋਡ ਵੱਲ ਲਗਭਗ ਡੇੜ੍ਹ ਕਿਲੋਮੀਟਰ ਤੱਕ ਸਫ਼ਾਈ ਕਰਕੇ ਕੀਤੀ ਗਈ ਅਤੇ ਆਸਪਾਸ ਦੀਆਂ ਦੁਕਾਨਾਂ ਅਤੇ ਰੇਹੜੀਆਂਵਾਲਿਆਂ ਨੂੰ ਵੀ ਡਸਟਬਿਨ ਵਰਤਣ ਦੀ ਹਦਾਇਤ ਕੀਤੀ ਗਈ। ਇਸ ਮੁਹਿੰਮ ਵਿੱਚ ਨਗਰ ਨਿਗਮ ਪਟਿਆਲਾ ਵੱਲੋਂ ਕਮਿਊਨਿਟੀ ਫੈਸੀਲੀਟੇਟਰ ਜਵਾਲਾ ਸਿੰਘ, ਦਰੋਗਾ ਸੰਜੇ, ਸਫ਼ਾਈ ਕਰਮਚਾਰੀਆਂ ਦੇ ਨਾਲ ਸਮਾਜ ਸੇਵੀ ਦਲਜੀਤ ਸਿੰਘ ਅਤੇ ਹੋਰ ਵਲੰਟੀਅਰ ਵੀ ਸ਼ਾਮਲ ਰਹੇ।

Advertisements

ਇਸ ਮੌਕੇ ਏਰੀਆ ਸੈਨੇਟਰੀ ਇੰਸਪੈਕਟਰ ਰਿਸ਼ਭ ਗੁਪਤਾ ਨੇ ਦੱਸਿਆ ਕਿ  ਸਰਕਾਰ ਵੱਲੋਂ ਸੂਬੇ ਵਿੱਚ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਪਾਲੀਥੀਨ ਲਿਫ਼ਾਫ਼ੇ, ਕੱਪ, ਪਲੇਟ, ਚਮਚ, ਸਟਰਾਅ ਅਤੇ ਸਟਾਇਰੋਫੋਮ ਆਦਿ ਪੂਰਨ ਤੌਰ ਤੇ ਬੈਨ ਹਨ ਅਤੇ ਇਨ੍ਹਾਂ ਨੂੰ ਬਣਾਉਣ, ਸਟੋਰ ਕਰਨ, ਵੇਚਣ, ਖਰੀਦਣ ਅਤੇ ਇਸਤੇਮਾਲ ਕਰਨ ਵਾਲੇ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵੀ ਸੰਭਵ ਹੈ। ਉਹਨਾਂ ਦੱਸਿਆ ਕਿ ਅਜਿਹੇ ਕਿਸੇ ਵੀ ਉਤਪਾਦ ਦਾ ਪ੍ਰਯੋਗ ਕਰਨ ਤੋਂ ਗੁਰੇਜ਼ ਕੀਤਾ ਜਾਵੇ।

ਸਿੰਗਲ ਯੂਜ਼ ਪਲਾਸਟਿਕ ਨਾ ਸਿਰਫ਼ ਵਾਤਾਵਰਨ ਸਗੋਂ ਮਨੁੱਖੀ ਸਿਹਤ ਲਈ ਵੀ ਬੇਹੱਦ ਹਾਨੀਕਾਰਕ ਹੈ। ਇਸ ਤੋਂ ਇਲਾਵਾ ਪਸ਼ੂਆਂ ਪਲਾਸਟਿਕ ਨਿਗਲਣਾ ਜਾਨਲੇਵਾ ਸਾਬਤ ਹੁੰਦਾ ਹੈ। ਅਮਨਦੀਪ ਸੇਖੋਂ (ਆ.ਈ.ਸੀ ਐਕਸਪਰਟ) ਨੇ ਕਿਹਾ ਕਿ ਪਲਾਸਟਿਕ ਨੂੰ ਗਲੀਆਂ, ਸੜਕਾਂ ਅਤੇ ਖੁੱਲ੍ਹੀਆਂ ਥਾਵਾਂ ਤੇ ਸੁੱਟਣ ਜਾਂ ਸਾੜਨ ਦੀ ਜਗ੍ਹਾ ਕੇਵਲ ਵੇਸਟ ਕੁਲੈਕਟਰ ਨੂੰ ਹੀ ਦਿੱਤਾ ਜਾਵੇ ਤਾਂ ਜੋ ਉਹ ਰੀਸਾਈਕਲ ਕੀਤਾ ਜਾ ਸਕੇ। ਇਸ ਡਰਾਈਵ ਦੌਰਾਨ ਇਕੱਠੇ ਕੀਤੇ ਪਲਾਸਟਿਕ ਨੂੰ ਨਗਰ ਨਿਗਮ ਪਟਿਆਲਾ ਵੱਲੋਂ ਫੋਕਲ ਪੁਆਇੰਟ ਐਮ.ਆਰ.ਐਫ਼ ਸੈਂਟਰ ਵਿਖੇ ਭੇਜਿਆ ਗਿਆ।

LEAVE A REPLY

Please enter your comment!
Please enter your name here