ਵਿਧਾਇਕ ਅਜੀਤਪਾਲ ਕੋਹਲੀ ਨੇ ਬਡੂੰਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ

ਪਟਿਆਲਾ (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।’ ਇਹ ਪ੍ਰਗਟਾਵਾ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸਵੇਰੇ ਆਪਣੇ ਹਲਕੇ ਦੇ ਬਡੂੰਗਰ ਇਲਾਕੇ ਵਿੱਚੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਬੱਸ ਭੇਜਣ ਮੌਕੇ ਕੀਤਾ।

Advertisements

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਕੀਮ ਸ਼ਰਧਾਲੂਆਂ ਲਈ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ।

ਵਿਧਾਇਕ ਕੋਹਲੀ ਨੇ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਅੰਮ੍ਰਿਤਸਰ ਸਾਹਿਬ, ਅਨੰਦਪੁਰ ਸਾਹਿਬ, ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਕੀਮ ਦਾ ਜਰੂਰ ਲਾਭ ਲੈਣ।

LEAVE A REPLY

Please enter your comment!
Please enter your name here