ਰੇਸ ਲਗਾ ਰਹੀਆਂ ਕਾਰਾਂ ਨੇ ਸੜਕ ਕਿਨਾਰੇ ਅੱਗ ਸੇਕ ਰਹੇ ਲੋਕਾਂ ਨੂੰ ਦਰੜਿਆ, 2 ਦੀ ਮੌਤ, 2 ਜ਼ਖ਼ਮੀ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਦੋ ਕਾਰਾਂ ਆਪਸ ਵਿੱਚ ਰੇਸ ਲਗਾ ਰਹੀਆਂ ਸਨ ਕਿ ਇੱਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਕਿਨਾਰੇ ਅੱਗ ਸੇਕ ਰਹੇ ਲੋਕਾਂ ਉਪਰ ਚੜ੍ਹ ਗਈ।  ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਪੱਖੋਵਾਲ ਰੋਡ ਨੇੜੇ ਥਰੀਕੇ ਰੋਡ ਤੇ ਵਾਪਰਿਆ ਹੈ। ਸਥਾਨਕ ਲੋਕਾਂ ਅਤੇ ਪੀੜਤਾਂ ਦੇ ਪਰਵਾਰਿਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਨੇ ਵੀ ਮੁਲਜ਼ਮਾਂ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਹੈ।

Advertisements

ਇਸ ਦੌਰਾਨ ਮੌਕੇ ਤੇ ਮੌਜੂਦ ਲੋਕਾਂ ਨੇ ਇਕ ਲੜਕੀ ਦੀ ਵੀਡੀਉ ਬਣਾਈ, ਦਸਿਆ ਜਾ ਰਿਹਾ ਹੈ ਕਿ ਇਹ ਲੜਕੀ ਘਟਨਾ ਨੂੰ ਅੰਜਾਮ ਦੇਣ ਵਾਲੀ ਕਾਰ ਵਿਚ ਮੌਜੂਦ ਸੀ। ਜਾਣਕਾਰੀ ਅਨੁਸਾਰ ਕਾਰ ਵਿਚ ਲੜਕੀ ਦੇ ਨਾਲ ਇਕ ਹੋਰ ਲੜਕਾ ਵੀ ਸੀ, ਜੋ ਕਿ ਮੌਕੇ ਤੋਂ ਫਰਾਰ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਮੌਕੇ ਤੇ ਪਹੁੰਚੇ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਮੁਤਾਬਕ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਮੌਕੇ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here