Friday, October 23, 2026
Home National ਦਿੱਲੀ ਵਿੱਚ ਈਡੀ ਨੇ ‘ਆਪ’ ਦੇ 10 ਆਗੂਆਂ ਦੇ ਘਰ ਮਾਰਿਆ ਛਾਪਾ

ਦਿੱਲੀ ਵਿੱਚ ਈਡੀ ਨੇ ‘ਆਪ’ ਦੇ 10 ਆਗੂਆਂ ਦੇ ਘਰ ਮਾਰਿਆ ਛਾਪਾ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਵਿੱਚ ਸਵੇਰੇ ਈਡੀ ਨੇ ਆਪ ਆਗੂਆਂ ਦੇ ਘਰ ਛਾਪਾ ਮਾਰਿਆ। ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਲੋਕਾਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਹੈ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਸਵੇਰ ਤੋਂ ਹੀ ਉਨ੍ਹਾਂ ਦੇ ਆਗੂਆਂ ਦੇ ਘਰਾਂ ਤੇ ਈਡੀ ਵੱਲੋਂ ਛਾਪੇਮਾਰੀ ਜਾਰੀ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਦੇ ਘਰ ਵੀ ਛਾਪਾ ਮਾਰਿਆ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਦੇ ਘਰ ਵੀ ਤਲਾਸ਼ੀ ਮੁਹਿੰਮ ਚੱਲ ਰਹੀ ਹੈ।

Advertisements

LEAVE A REPLY

Please enter your comment!
Please enter your name here