ਲੋਕਾਂ ਨੂੰ ਕੈਂਪਾਂ ਵਿੱਚ 43 ਪ੍ਰਕਾਰ ਦੀਆਂ ਸੇਵਾਵਾਂ ਮੌਕੇ ਤੇ ਮੁਹੱਈਆ ਕਰਵਾਈਆਂ ਜਾਣਗੀਆਂ: ਡਿਪਟੀ ਕਮਿਸ਼ਨਰ 

ਫਾਜ਼ਿਲਕਾ (ਦ ਸਟੈਲਰ ਨਿਊਜ਼): ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਇਸ ਮੁਹਿੰਮ ਤਹਿਤ ਸਬ ਡਵੀਜ਼ਨ ਫਾਜ਼ਿਲਕਾ ਅਧੀਨ ਅੱਜ ਚਾਰ ਕੈਂਪ ਪਿੰਡ ਲਾਧੂਕਾ ਕੀੜਿਆਂਵਾਲੀ, ਘੁਰਕਾ ਅਤੇ ਬਹਿਕ ਖਾਸ ਵਿੱਚ ਲਗਾਏ ਗਏ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਲਾਧੂਕਾ ਅਤੇ ਘੁਰਕਾ ਦੇ ਕੈਂਪਾਂ ਦਾ ਨਿਰੀਖਣ ਕੀਤਾ ਅਤੇ ਮੌਕੇ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ।

Advertisements

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮਿਲਣ। ਉਹਨਾਂ ਨੇ ਆਖਿਆ ਕਿ ਇਸ ਲਈ ਸਾਰੇ ਪਿੰਡਾਂ ਵਿੱਚ ਕੈਂਪ ਲਾਏ ਜਾ ਰਹੇ ਹਨ ਅਤੇ ਹਰ ਰੋਜ਼ ਹਰੇਕ ਸਬ ਡਿਵੀਜ਼ਨ ਵਿੱਚ ਚਾਰ ਕੈਂਪ ਲਗਾਏ ਜਾ ਰਹੇ ਹਨ ਹਨ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ 40 ਹਜਾਰ ਤੋਂ ਵੱਧ ਨੌਕਰੀਆਂ ਮੈਰਿਟ ਦੇ ਆਧਾਰ ਤੇ ਦਿੱਤੀਆਂ ਗਈਆਂ ਹਨ ਉੱਥੇ ਹੀ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਨਾਲ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਗਈ ਹੈ ਅਤੇ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਉਪਰਾਲੇ ਕੀਤੇ ਗਏ ਹਨ। ਉਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਵਿੱਚ ਵਾਧੇ ਤਹਿਤ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਉੱਥੇ ਹੀ ਸਿੱਖਿਆ ਦਾ ਪੱਧਰ ਵੀ ਉੱਚਾ ਕੀਤਾ ਜਾ ਰਿਹਾ ਹੈ।
 

ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਦਾ ਜ਼ਿਕਰ ਕਰਦਿਆਂ ਵਿਧਾਇਕ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਪਿੰਡਾਂ ਵਿੱਚ ਹੀ ਕੰਮ ਹੋਣਗੇ ਅਤੇ ਉਨਾਂ ਨੂੰ ਸਰਕਾਰੀ ਸੇਵਾਵਾਂ ਲੈਣ ਲਈ ਦਫਤਰਾਂ ਤੱਕ ਨਹੀਂ ਆਉਣਾ ਪਵੇਗਾ ਸਗੋਂ ਸਰਕਾਰੀ ਦਫਤਰ ਚੱਲ ਕੇ ਪਿੰਡਾਂ ਤੱਕ ਆਉਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ 43 ਪ੍ਰਕਾਰ ਦੀਆਂ ਸੇਵਾਵਾਂ ਇਹਨਾਂ ਕੈਂਪਾਂ ਵਿੱਚ ਮੌਕੇ ਤੇ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਜਿੱਥੇ ਸੇਵਾਵਾਂ ਲਈ ਆਨਲਾਈਨ ਅਪਲਾਈ ਕੀਤਾ ਜਾਂਦਾ ਹੈ ਉੱਥੇ ਲੋਕ ਆਪਣੀਆਂ ਸ਼ਿਕਾਇਤਾਂ ਵੀ ਆਨਲਾਈਨ ਪੋਰਟਲ ਤੇ ਦਰਜ ਕਰਵਾ ਸਕਦੇ ਹਨ। ਉਹਨਾਂ ਆਖਿਆ ਕਿ ਇਹਨਾਂ ਸ਼ਿਕਾਇਤਾਂ ਦਾ ਸਮਾਂਬਧ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸਮੰਦ, ਬਲਾਕ ਪ੍ਰਧਾਨ ਭਜਨ ਲਾਲ, ਤਹਿਸੀਲਦਾਰ ਵਿਪਨ ਕੁਮਾਰ, ਮਨੀਸ਼ ਠੁਕਰਾਲ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here