ਬਿਮਾਰੀ ਦੇ ਚੱਲ ਰਹੇ ਜਵਾਨ ਦੀ ਡਿਊਟੀ ਦੌਰਾਨ ਹੋਈ ਮੌਤ

ਮਾਨਸਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮਾਨਸਾ ਦੇ ਪਿੰਡ ਦੂਲੋਵਾਲ ਦੇ ਸਿਪਾਹੀ ਦੀ ਬਿਮਾਰੀ ਕਾਰਨ ਡਿਊਟੀ ਦੌਰਾਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਪਿੰਡ ਦੂਲੋਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸੂਰਤਗੜ੍ਹ ਰਾਜਸਥਾਨ ਵਿੱਚ ਤਾਇਨਾਤ ਸੀ ਅਤੇ ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ ਤੇ ਉਸਦਾ ਇਲਾਜ ਚੱਲ ਰਿਹਾ ਸੀ ਪਰ ਅਚਾਨਕ ਉਸਦੀ ਮੌਤ ਹੋ ਗਈ।

Advertisements

ਕੁਲਦੀਪ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ। ਜਾਣਕਾਰੀ ਮੁਤਾਬਕ ਕੁਲਦੀਪ ਦਾ ਅੰਤਿਮ ਸੰਸਕਾਰ ਪਿੰਡ ਦੂਲੋਵਾਲ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here