ਪਿੰਡ ਅਲਾਦੀਨਪੁਰ ਦੇ ਨੌਜ਼ਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜ਼ਵਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਜਜਬੀਰ ਸਿੰਘ ਉਮਰ 25 ਸਾਲਾ ਵਾਸੀ ਤਰਨਤਾਰਨ ਦੇ ਪਿੰਡ ਅਲਾਦੀਨਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਜਬੀਰ ਟਰੱਕ ਡਰਾਈਵਰ ਸੀ, ਤੇ ਉਹ ਨਸ਼ੇ ਦਾ ਆਦੀ ਸੀ।

Advertisements

ਉਸਦਾ ਹਰੀਕੇ ਪੱਤਣ ਦੇ ਇੱਕ ਨਿੱਜੀ ਕੇਂਦਰ ਵਿੱਚ ਇਲਾਜ ਚੱਲ ਰਿਹਾ ਸੀ, ਤੇ ਉਹ ਤਿੰਨ ਦਿਨ ਪਹਿਲਾਂ ਹੀ ਇਲਾਜ ਕਰਵਾ ਕੇ ਘਰ ਪਰਤਿਆ ਸੀ, ਤੇ ਘਰ ਪਰਤਣ ਤੋਂ ਬਾਅਦ ਅਚਾਨਕ ਉਸਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਜਬੀਰ ਦੇ ਪਰਿਵਾਰਕ ਮੈਬਰਾਂ ਨੇ ਇਨਸਾਫ ਦੀ ਮੰਗ ਕੀਤੀ ਹੈ, ਤੇ ਨਸ਼ਾ ਵੇਚਣ ਵਾਲਿਆ ਤੇ ਸਖਤ ਕਾਰਵਾਈ ਕਰਨ ਦੀ ਗੁਹਾਰ ਲਗਾਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here