27 ਸਾਲਾ ਨੌਜ਼ਵਾਨ ਨੇ ਪਾਰਕ ਵਿੱਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਬਟਾਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਬਟਾਲਾ ਦੀ ਕਾਲੋਨੀ ਦੇ ਪਾਰਕ ਵਿੱਚ ਨੌਜ਼ਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜ਼ਵਾਨ ਦੀ ਪਹਿਚਾਣ ਧਰਮਿੰਦਰ ਮਸੀਹ ਉਮਰ 27 ਸਾਲਾ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸਵੇਰੇ ਪਾਰਕ ਵਿੱਚ ਸੈਰ ਕਰਨ ਆਏ ਲੋਕਾਂ ਨੇ ਧਰਮਿੰਦਰ ਦੀ ਲਾਸ਼ ਦਰੱਖਤ ਨਾਲ ਲਟਕਦੀ ਦੇਖੀ ਤੇ ਤੁਰੰਤ ਪੁਲਿਸ ਨੁੰ ਸੂਚਿਤ ਕੀਤਾ, ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਪੋਸਟਮਾਰਟਮ ਲਈ ਬਟਾਲਾ ਦੇ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਸੀਸੀਟੀਵੀ ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here