ਬਾਰਾਤ ਵਾਲੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, 5 ਜ਼ਖ਼ਮੀ

ਖੰਨਾ (ਦ ਸਟੈਲਰ ਨਿਊਜ਼), ਪਲਕ। ਖੰਨਾ ਦੇ ਸਮਰਾਲਾ ਰੋਡ ਤੇ ਇੱਕ ਬਾਰਾਤ ਵਾਲੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ 5 ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਜਦੋਂ ਡੋਲੀ ਲੈ ਕੇ ਵਾਪਸ ਆ ਰਹੇ ਸੀ ਤਾਂ ਸਮਰਾਲਾ ਰੋਡ ਤੇ ਰਾਹੋਂ ਮੰਡੀ ਦੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਲਾੜੇ ਦੇ ਪਿਤਾ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜ਼ਖਮੀ ਲਾੜੇ ਦੇ ਪਿਤਾ ਦਵਿੰਦਰ ਕੁਮਾਰ ਨੇ ਦੱਸਿਆ ਕਿ ਉਸ ਨੂੰ ਪਤਾ ਹੀ ਨਹੀਂ ਲੱਗਾ ਕਿ ਕਦੋਂ ਸਾਹਮਣੇ ਤੋਂ ਆਏ ਟਰੱਕ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here