‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਸਬ ਡਵੀਜ਼ਨ ਅਮਰਗੜ੍ਹ ‘ਚ ਤੀਜੇ ਦਿਨ ਲੱਗੇ 4 ਵਿਸ਼ੇਸ਼ ਕੈਂਪ

ਅਮਰਗੜ੍ਹ/ਮਾਲੇਰਕੋਟਲਾ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਤਹਿਤ ਅੱਜ ਤੀਜੇ ਦਿਨ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਅਧੀਨ ਅਮਰਗੜ੍ਹ ਸਬ ਡਵੀਜ਼ਨ ਵਿਖੇ ਕੁਲ 4 ਕੈਂਪ (ਮੁਹਾਲੀ, ਮੂਲਾਬੱਧਾ, ਰਾਮਪੁਰ ਛੰਨਾ ਅਤੇ ਸਲੇਮਪੁਰ ਵਿਖੇ) ਲਗਾਏ ਗਏ । ਇਸ ਗੱਲ ਦੀ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਅਮਰਗੜ੍ਹ ਸੁਰਿੰਦਰ ਕੌਰ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਿੱਥੇ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਜਿੱਥੇ ਸਬੰਧਤ ਸੇਵਾਵਾਂ ਪ੍ਰਦਾਨ ਕੀਤੀਆਂ ਉੱਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਨਿਪਟਾਰਾ ਕੀਤਾ ਗਿਆ।

Advertisements
ਐਸ.ਡੀ.ਐਮ. ਅਮਰਗੜ੍ਹ ਨੇ ਕਿਹਾ ਕਿ  ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਇੱਕ ਨਿਵੇਕਲਾ ਉਪਰਾਲਾ ਹੈ, ਲੋਕਾਂ ਇਨ੍ਹਾਂ ਕੈਂਪਾਂ ਵਿੱਚ ਪੁੱਜ ਕੇ ਲਾਭ ਜ਼ਰੂਰ ਲੈਣਾ ਚਾਹੀਦਾ ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪ ਵਿੱਚ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇੱਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੇ ਕੰਮ ਬਿਨਾਂ ਕਿਸੇ ਦਿੱਕਤ ਤੋਂ ਇੱਕੋ ਛੱਤ ਥੱਲੇ ਹੋ ਸਕਣ । ਉਨ੍ਹਾਂ ਇਸ ਮੌਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਕੇ ਲੋਕਾਂ ਦੀ ਫੀਡ ਬੈਕ ਵੀ ਹਾਸਲ ਕੀਤੀ।  

ਪਿੰਡ ਮੂਲਾਬੱਧਾ ਵਿਖੇ ਨਾਇਬ ਤਹਿਸੀਲਦਾਰ ਵਿਵੇਕ ਨਿਰਮੋਹੀ ਦੀ ਦੇਖ ਰੇਖ ਵਿੱਚ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ ਸੀ ਜਿਥੇ ਸਥਾਨਿਕ ਨਿਵਾਸੀ ਵਲੋਂ ਆਪਣਾ ਜਾਤੀ ਸਰਟੀਫਿਕੇਟ ਅਤੇ ਰਿਹਾਇਸੀ ਸਰਟੀਫਿਕੇਟ ਮੌਕੇ ਤੇ ਹੀ ਬਣਨ ਤੇ ਖਸ਼ੀ ਜਾਹਰ ਕਰਦਿਆ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆ ਜ਼ਿਲ੍ਹਾ ਪ੍ਰਸਾਸ਼ਨ ਦੀ ਸਲਾਘਾ ਕੀਤੀ ।  ਸਬ ਡਵੀਜ਼ਨ ਪੱਧਰ ਤੇ ਰੋਜ਼ਾਨਾ ਲੱਗਣ ਵਾਲੇ ਕੈਂਪਾਂ ਦੀ ਸਮਾਂ ਸਾਰਨੀ ਸਾਂਝੀ ਕਰਦਿਆ ਐਸ.ਡੀ.ਐਮ. ਨੇ ਦੱਸਿਆ ਕਿ ਕੱਲ੍ਹ ਮਿਤੀ 09 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 09-00 ਤੋਂ 01-00 ਵਜੇ ਤੱਕ ਭੜੀ ਮਾਨਸਾ ਅਤੇ ਭੱਟੀਆਂ ਕਲਾਂ ਅਤੇ ਬਾਅਦ ਦੁਪਹਿਰ 02-00 ਤੋਂ 05-00 ਵਜੇ ਤੱਕ ਭੱਟੀਆਂ ਖ਼ੁਰਦ ਅਤੇ ਤੋਗਾਹਾੜੀ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪ ਦਾ ਵੱਧ ਤੋ ਵੱਧ ਲਾਭ ਲੈਣ ।

LEAVE A REPLY

Please enter your comment!
Please enter your name here