ਅਮਰੀਕਾ ਗਏ ਪੰਜਾਬੀ ਨੌਜ਼ਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ, 2 ਗੰਭੀਰ ਜ਼ਖਮੀ

ਅਮਰੀਕਾ (ਦ ਸਟੈਲਰ ਨਿਉਜ਼), ਰਿਪੋਰਟ ਪੰਕਜ। ਅਮਰੀਕਾ ਗਏ ਪੰਜਾਬੀ ਨੌਜ਼ਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖਬਰ ਮਿਲੀ ਹੈ।ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਸਿੰਘ ਉਮਰ 26 ਸਾਲਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਲਵਪ੍ਰੀਤ 7 ਸਾਲ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆਂ ਗਿਆ ਸੀ ਤੇ ਦੋ ਦਿਨ ਪਹਿਲਾਂ ਉਹ ਪੱਕੇ ਹੋਣ ਦੇ ਫਾਰਮ ਲੈਣ ਗਿਆ ਸੀ ਤੇ ਜਦੋ ਉਹ ਆਪਣੇ ਦੋਸਤਾਂ ਨਾਲ ਵਾਪਸ ਆ ਰਿਹਾ ਸੀ ਤਾਂ ਉਹਨਾਂ ਦੀ ਕਾਰ ਦਾ ਸਤੁੰਲਨ ਵਿਗੜ ਗਿਆ, ਜਿਸ ਕਾਰਨ ਕਾਰ ਡਿਵਾਈਡਰ ਨਾਲ ਟੱਕਰਾ ਕੇ ਡੂੰੰਗੀ ਖੱਡ ਵਿੱਚ ਡਿੱਗ ਗਈ ਤੇ ਲਵਪ੍ਰੀਤ ਤੇ ਉਸਦੇ ਦੋ ਦੋਸਤ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਵਿਸ਼ਾਲ ਨੇ ਹੋਸ਼ ਵਿੱਚ ਆ ਕੇ ਪੁਲਿਸ ਕੰਟਰੋਲ ਰੂਮ ਵਿੱੱਚ ਫੋਨ ਕਰਕੇ ਐਂਬੂਲੈਂਸ ਨੂੰ ਬੁਲਾਇਆ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਤਿੰਨੋ ਨੌਜ਼ਵਾਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਤੇ ਡਾਕਟਰਾਂ ਨੇ ਇਲਾਜ ਦੌਰਾਨ ਲਵਪ੍ਰੀਤ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

LEAVE A REPLY

Please enter your comment!
Please enter your name here