ਆਂਧਰਾ ਪ੍ਰਦੇਸ਼ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਆਂਧਰਾ ਪ੍ਰਦੇਸ਼ ਦੇ ਨੇਲੋਰ ਵਿੱਚ ਇੱਕ ਟਰੱਕ ਤੇ ਬੱਸ ਵਿਚਕਾਰ ਭਿਆਨਕ ਟੱਕਰ ਹੋਣ ਦੀ ਖਬਰ ਮਿਲੀ ਹੈ।ਇਸ ਹਾਦਸੇ ਦੌਰਾਨ ਕੁੱਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 15 ਲੋਕ ਗੰਭੀਰ ਜ਼ਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਨੇਲੋਰ ਜ਼ਿਲੇ ਦੇ ਮੁਸੁਨੁਰੂ ਟੋਲ ਪਲਾਜ਼ਾ ਤੇ ਇੱਕ ਟਰੱਕ ਤੇ ਬੱਸ ਵਿੱਚ ਟੱਕਰ ਹੋ ਗਈ ਤੇ 4 ਲੋਕਾਂ ਦੀ ਮੌਤ ਹੋ ਗਈ ਤੇ 15 ਗੰਭੀਰ ਜ਼ਖਮੀ ਹੋ ਗਏ। ਮੌਕੇ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਤੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।