ਵਿਆਹ ਸਮਾਗਮ ਵਿੱਚ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਮੌਤ, ਪਤੀ ਜ਼ਖ਼ਮੀ

ਫਾਜ਼ਿਲਕਾ (ਦ ਸਟੈਲਰ ਨਿਊਜ਼), ਪਲਕ। ਫਾਜ਼ਿਲਕਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਹ ਹਾਦਸਾ ਨੈਸ਼ਨਲ ਹਾਈਵੇਅ ਤੇ ਗਿੱਦੜਬਾਹਾ ਨੇੜੇ ਵਾਪਰਿਆ। ਜਿੱਥੇ ਕਿ ਕਾਰ ਡਿਵਾਈਡਰ ਨਾਲ ਟਕਰਾ ਕੇ ਦੂਸਰੀ ਕਾਰ ਵਿੱਚ ਜਾ ਵੱਜੀ। ਇਸ ਹਾਦਸੇ ਵਿੱਚ ਕਾਰ ਸਵਾਰ ਔਰਤ ਦੀ ਮੌਤ ਹੋ ਗਈ ਅਤੇ ਉਸਦਾ ਪਤੀ ਜ਼ਖ਼ਮੀ ਹੋ ਗਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਇੱਕ ਵਿਆਹ ਵਿੱਚ ਜਾ ਰਹੇ ਸਨ। ਜ਼ਖ਼ਮੀ ਹਾਲਤ ਵਿੱਚ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ ਅਤੇ ਜਾਂਚ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here