‘ਦਿੱਲੀ ਚਲੋ’ ਮਾਰਚ: ਸਾਰੀਆਂ ਹੱਦਾਂ ਸੀਲ, 2 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹਾਂ ‘ਚ ਕੀਤਾ ਤਬਦੀਲ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਕਿਸਾਨ ਯੂਨੀਅਨ ਵੱਲੋਂ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਦਿੱਲੀ ਦੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਅਤੇ ਹਰਿਆਣਾ ਪੁਲਿਸ ਨੂੰ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਸਿਰਸਾ ਸਥਿਤ ਚੌਧਰੀ ਦਲਬੀਰ ਸਿੰਘ ਸਟੇਡੀਅਮ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਡੱਬਵਾਲੀ ਨੂੰ ਆਰਜ਼ੀ ਜੇਲ੍ਹਾਂ ਵਿੱਚ ਬਦਲ ਦਿੱਤਾ ਹੈ। ਇਸ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਜੇਲ੍ਹਾਂ ਵਿੱਚ ਰੱਖਿਆ ਜਾ ਸਕਦਾ ਹੈ। ਕੰਕਰੀਟ ਦੇ ਬੈਰੀਅਰ ਅਤੇ ਕੰਡਿਆਲੀ ਤਾਰ ਲਗਾ ਕੇ ਇਨ੍ਹਾਂ ਹੱਦਾਂ ਨੂੰ ਕਿਲ੍ਹਿਆਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸ਼ਨ ਨੇ ਪੁਲਿਸ ਨੂੰ  ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਨਿਰਦੇਸ਼ ਦਿੱਤੇ ਹਨ।

Advertisements

LEAVE A REPLY

Please enter your comment!
Please enter your name here