ਗਰੀਬ ਵਰਗ ਦੇ ਲੋਕਾਂ ਦੇ ਪਹਿਲ ਦੇ ਆਧਾਰ ਤੇ ਕੰਮ ਹੋਣੇ ਚਾਹੀਦੇ ਹਨ: ਪਰਮਜੀਤ ਔਜਲਾ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਅੰਬੇਦਕਰ  ਸੰਘਰਸ਼ ਪਾਰਟੀ ਪੰਜਾਬ ਦੀ ਇਕ ਅਹਿਮ ਮੀਟਿੰਗ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੋਰਾਨ ਸੰਬੋਧਨ ਕਰਦੇ ਪਰਮਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਵਿਚ ਆਪ ਦੀ ਸਰਕਾਰ ਬਣੀ ਨੂੰ ਲਗਭਗ 2 ਸਾਲ ਹੋ ਗਏ ਹਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਆਪ ਦੀ ਸਰਕਾਰ ਬਣਨ ਤੇ ਦੱਬੇ ਕੁਚਲੇ ਗਰੀਬ ਲੋਕਾਂ ਦੇ ਕੰਮ ਥਾਣਿਆਂ, ਕਚਹਿਰੀਆਂ ਵਿਚ ਪਹਿਲ ਦੇ ਅਧਾਰ ਤੇ ਹੋਣਗੇ। ਪਰ ਅੱਜ ਵੀ ਥਾਣਿਆਂ ਅਤੇ ਕਚਿਹਰੀ ਵਿੱਚ ਗਰੀਬ ਵਰਗ ਦੇ ਲੋਕ ਧੱਕੇ ਖਾ ਰਹੇ ਹਨ।

Advertisements

ਕਿਸੇ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਅੰਬੇਦਕਰ ਸੰਘਰਸ਼ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਮੰਗ ਕਰਦੀ ਹੈ ਕਿ ਥਾਣਿਆਂ ਅਤੇ ਕਚਿਹਰੀ ਵਿੱਚ ਗਰੀਬ ਵਰਗ ਦੇ ਲੋਕਾਂ ਦੇ ਪਹਿਲ ਦੇ ਆਧਾਰ ਤੇ ਕੰਮ ਹੋਣੇ ਚਾਹੀਦੇ ਹਨ ਅਤੇ ਪੰਜਾਬ ਵਿੱਚ ਵੱਧ ਰਹੀ ਮੰਹਿਗਾਈ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਗਰੀਬ ਲੋਕ ਦਿਹਾੜੀਦਾਰ ਆਪਣੇ ਘਰ ਦਾ ਗੁਜਾਰਾ ਕਰ ਸਕੇ ਇਸ ਮੌਕੇ ਰਾਣੀ, ਵਿੱਕੀ, ਜਿੰਦਰ, ਅਰਜੁਣ, ਗੋਪੀ, ਪ੍ਰਦੀਪ ਆਦਿ ਹਾਜਰ ਸਨ।

LEAVE A REPLY

Please enter your comment!
Please enter your name here