
ਦਿੱਲੀ (ਦ ਸਟੈਲਰ ਨਿਊਜ਼), ਪਲਕ। ਹਰਿਆਣਾ-ਪੰਜਾਬ ਸਰਹੱਦ ਤੇ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ। ਪ੍ਰਸ਼ਾਸਨ ਨੇ ਦਿੱਲੀ ਦੀ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਚੌਕਸੀ ਵੱਧਾ ਦਿੱਤੀ ਗਈ ਹੈ। ਹਰਿਆਣਾ ਦੇ ਕਈ ਜਿਲ੍ਹਿਆਂ ਵਿੱਚ ਇੰਟਰਨੈਂਟ ਸੇਵਾਵਾਂ ਅਤੇ ਐਸਐਮਐਸ ਮੁਅੱਤਲ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਕਿਸਾਨ ਯੂਨੀਅਨਾਂ ਨੇ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਸੱਦਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਰਚ ਵਿੱਚ 200 ਕਿਸਾਨ ਯੂਨੀਅਨਾਂ ਹਿੱਸਾ ਲੈਣਗੀਆਂ। ਦੱਸ ਦਈਏ ਕਿ ਪੁਲਿਸ ਨੇ ਕੰਕਰੀਟ ਦੇ ਬੈਰੀਅਰ ਅਤੇ ਕੰਡਿਆਲੀ ਤਾਰ ਲਗਾ ਕੇ ਇਨ੍ਹਾਂ ਹੱਦਾਂ ਨੂੰ ਕਿਲ੍ਹਿਆਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ।













