13 ਤੋਂ 23 ਫਰਵਰੀ ਤੱਕ ਲਗਾਏ ਜਾ ਰਹੇ ਹਨ ਪਲੇਸਮੈਂਟ ਕੈਂਪ: ਜਿਲ੍ਹਾ ਰੋਜ਼ਗਾਰ ਉਤਪੱਤੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਹੁਸ਼ਿਆਰਪੁਰ ਵੱਲੋਂ SIS ਸਕਿਊਰਿਟੀ ਵਿੱਚ ਭਰਤੀ ਲਈ ਮਿਤੀ 13 ਫਰਵਰੀ 2024 ਤੋਂ 23.02.2024 ਤੱਕ ਹੁਸ਼ਿਆਰਪੁਰ ਜਿਲ੍ਹੇ ਦੇ ਬਲਾਕ ਪੱਧਰ ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਪਲੇਸਮੈਂਟ ਕੈਂਪ ਮਿਤੀ 13 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਹੁਸ਼ਿਆਰਪੁਰ—2, ਮਿਤੀ 14 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਹੁਸ਼ਿਆਰਪੁਰ—1, ਮਿਤੀ 15 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਭੂੰਗਾ, ਮਿਤੀ 16 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਮੁਕੇਰੀਆਂ, ਮਿਤੀ 19 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਦਸੂਹਾ, ਮਿਤੀ 20 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਟਾਂਡਾ, ਮਿਤੀ 21 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਤਲਵਾੜਾ, ਮਿਤੀ 22 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਹਾਜੀਪੁਰ ਅਤੇ ਮਿਤੀ 23 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਮਹਿਲਪੁਰ ਵਿਖੇ ਸਵੇਰੇ 09:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਲਗਾਏ ਜਾਣਗੇ।

Advertisements

ਇਸ ਮੌਕੇ ਦਫਤਰ ਦੇ ਮੁਖੀ ਇੰਜ: ਸੰਦੀਪ ਕੁਮਾਰ, ਪੀ.ਸੀ.ਐੱਸ. (ਏ) ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਪਲੇਸਮੈਂਟ ਕੈਂਪਾ ਦੀ ਕੜ੍ਹੀ ਵਿੱਚੋਂ 13 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਹੁਸ਼ਿਆਰਪੁਰ—2 ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ SIS ਸਕਿਊਰਿਟੀ ਵਲੋਂ ਕੇਵਲ ਲੜਕਿਆਂ (Male) ਦੀ ਸਕਿਊਰਟੀ ਗਾਰਡ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਤਨਖਾਹ 14500—19000 ਰੁਪਏ ਮਿਲਣਯੋਗ ਹੋਵੇਗੀ। ਇਸ ਭਰਤੀ ਲਈ ਪੜ੍ਹਾਈ ਘੱਟੋ—ਘੱਟ ਦਸਵੀਂ ਪਾਸ, ਉਮਰ 20 ਤੋਂ 37 ਸਾਲ , ਕੱਦ 5’6″ (Male) ਹੋਣਾ ਲਾਜ਼ਮੀ ਹੈ। ਕੰਪਨੀ ਵਲੋਂ ਤਨਖਾਹ ਤੋਂ ਇਲਾਵਾ ਕਈ ਹੋਰ ਵਾਧੂ ਸਹੂਲਤਾਂ ਜਿਵੇਂ ਕਿ PF ਅਤੇ ESIC ਆਦਿ ਮੁਹੱਈਆਂ ਕਰਵਾਈਆ ਜਾਣਗੀਆ। ਉਨ੍ਹਾਂ ਵੱਲੋਂ ਚਾਹਵਾਨ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਮਿਤੀ 13 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਹੁਸ਼ਿਆਰਪੁਰ—2 ਵਿਖੇ ਸਵੇਰੇ 09:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਆਪਣਾ ਆਧਾਰ ਕਾਰਡ, ਯੋਗਤਾ ਦੇ ਸਰਟੀਫੀਕੇਟਾਂ ਦੀ ਫੋਟੋਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋ ਸਮੇਤ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਇਸ ਭਰਤੀ ਦਾ ਲਾਭ ਪ੍ਰਾਪਤ ਕਰਨ।

LEAVE A REPLY

Please enter your comment!
Please enter your name here