ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਪੂਰੇ ਪੰਜਾਬ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ (ਐਸ.ਐਸ. ਐਫ.) ਤਾਇਨਾਤ ਕੀਤੀ ਗਈ ਹੈ। ਇਸ ਸੜਕ ਸੁਰੱਖਿਆ ਫੋਰਸ ਨੂੰ ਵਿਸ਼ੇਸ਼ ਕਿਸਮ ਦੀਆਂ ਗੱਡੀਆਂ ਅਤੇ ਪੁਲਿਸ ਫੋਰਸ ਨੂੰ ਲੋੜੀਂਦੇ ਸਾਜੋ ਸਮਾਨ ਨਾਲ ਲੈਸ ਕਰਕੇ ਇੱਕ ਵੱਖਰੀ ਪਹਿਚਾਣ ਦੇ ਕੇ ਪੰਜਾਬ ਦੇ ਸਾਰੇ ਮੁੱਖ ਹਾਈਵੇ ਤੇ ਤਾਇਨਾਤ ਕੀਤਾ ਗਿਆ ਹੈ।

Advertisements

ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ, ਪੀ.ਪੀ.ਐਸ ਕਪਤਾਨ ਪੁਲਿਸ (ਸਥਾਨਿਕ) ਫਾਜਿਲਕਾ ਰਮਨੀਸ਼ ਕੁਮਾਰ ਅਤੇ ਪੀ.ਪੀ.ਐਸਐਸ.ਪੀ. ਓਪ੍ਰੇਸ਼ਨ ਫਾਜਿਲਕਾ ਕਰਨਵੀਰ ਸਿੰਘ ਵੱਲੋਂ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਇਹ ਗੱਡੀਆਂ ਜਿਲ੍ਹਾ ਫਾਜਿਲਕਾ ਦੇ ਮੁੱਖ ਰੂਟਾਂ ਜਿਵੇਂ ਕਿ ਫਾਜਿਲਕਾ ਤੋਂ ਅਮੀਰਖਾਸਫਾਜਿਲਕਾ ਤੋਂ ਅਰਨੀ ਵਾਲਾਫਾਜਿਲਕਾ ਤੋਂ ਅਬੋਹਰਫਾਜਿਲਕਾ ਤੋਂ ਸਾਦਕੀ ਬਾਰਡਰਅਬੋਹਰ ਤੋਂ ਮਲੋਟ ਵਾਇਆ ਸੀਤੋਗੁਨੋ ਅਤੇ ਅਬੋਹਰ ਤੋਂ ਸ੍ਰੀ ਗੰਗਾਨਗਰ ਰੋਡ ਤੇ 24 ਘੰਟੇ ਤਾਇਨਾਤ ਰਹਿਣਗੀਆਂਤਾਂ ਕਿ ਸੜਕਾਂ ਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਪੁਲਿਸ ਐਮਰਜੈਂਸੀ ਹੈਲਪਲਾਈਨ ਨੰਬਰ 112 ਡਾਇਲ ਕਰਕੇ ਸੜਕ ਹਾਦਸੇ ਦੀ ਸੂਚਨਾ ਸੜਕ ਸੁਰੱਖਿਆ ਫੋਰਸ ਨੂੰ ਦੇ ਸਕਦਾ ਹੈਤਾਂ ਕਿ ਸੜਕ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਉਹਨਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।

LEAVE A REPLY

Please enter your comment!
Please enter your name here