‘ਦਿਲੀ ਚਲੋ’ ਮਾਰਚ: ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ

ਅੰਬਾਲਾ (ਦ ਸਟੈਲਰ ਨਿਊਜ਼)। ਅੰਬਾਲਾ ਦੇ ਸ਼ੰਭੂ ਬਾਰਡਰ ਤੇ ਪੁਲਿਸ ਤੇ ਕਿਸਾਨਾਂ ਵਿਚਕਾਰ ਵੱਡਾ ਟਕਰਾਅ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਹੈ ਤੇ ਜਿਸਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਹਨ, ਜਿਸ ਕਾਰਨ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ, ਤੇ ਅੰਬਾਲਾ ਦੇ ਸ਼ੰਭੂ ਬਾਰਡਰ ਨੇੜੇ ਪਹੁੰਚੇ ਕਿਸਾਨਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦੇਈਏ ਕਿ ਪੁਲਿਸ ਡਰੋਨ ਰਾਹੀਂ ਬੈਰੀਕੇਡਾਂ ਦੇ ਦੂਜੇ ਪਾਸੇ ਦੇਖਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਕਈ ਕਿਸਾਨ ਤਾਂ ਸ਼ੰਭੂ ਬਾਰਡਰ ਤੇ ਪਹੁੰਚ ਗਏ ਹਨ ਤੇ ਕਈ 10 ਕਿਲੋਮੀਟਰ ਦੀ ਦੂਰੀ ਤੋਂ ਸਰਹੱਦ ਵੱਲ ਤੇਜ਼ੀ ਨਾਲ ਵੱਧ ਰਹੇ ਹਨ।ਸਰਹੱਦ ਤੇ ਕਾਫੀ ਹੰਗਾਮਾ ਹੋਇਆ ਤੇ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਪਹੁੰਚ ਰਹੀਆਂ ਹਨ।

Advertisements

LEAVE A REPLY

Please enter your comment!
Please enter your name here