
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਵਿੱਚ ਇੱਕ ਦਰਦਨਾਕ ਹਾਦਸਾ ਹੋਣ ਦੀ ਖਬਰ ਮਿਲੀ ਹੈ। ਜਿੱਥੇ ਕਿ ਗੋਨਿਆਣਾ ਤੋਂ ਪਿੰਡ ਦਾਨ ਸਿੰਘ ਵੱਲ ਜਾ ਰਹੀ ਇੱਕ ਮਿੰਨੀ ਬੱਸ ਪਿੰਡ ਬਲਾਹੜ ਮਹਿਮਾ ਨੇੜੇ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਬੱਸ ਵਿੱਚ ਕਰੀਬ 30 ਸਵਾਰੀਆਂ ਜ਼ਖ਼ਮੀ ਹੋ ਗਈਆਂ। ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਨੌਜਵਾਨ ਸੁਸਾਇਟੀ ਦੇ ਮੁਖੀ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਇੱਕ ਮਿੰਨੀ ਬੱਸ ਜੋ ਕਿ ਗੋਨਿਆਣਾ ਮੰਡੀ ਤੋਂ ਦਾਨ ਸਿੰਘ ਵੱਲ ਆ ਰਹੀ ਸੀ ਕਿ ਅਚਾਨਕ ਪਿੰਡ ਬਲਾਹੜ ਮਹਿਮਾ ਨੇੜੇ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।













