ਓਵਰਟੇਕ ਕਰਦੇ ਦੌਰਾਨ ਗੱਡੀ ਨੇ ਐਕਟਿਵਾ ਨੂੰ ਮਾਰੀ ਟੱਕਰ, 1 ਦੀ ਮੌਤ, 2 ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਤੋਂ ਇੱਕ ਖਬਰ ਮਿਲੀ ਹੈ, ਜਿੱਥੇ ਕਿ ਇੱਕ ਤੇਜ਼ ਰਫ਼ਤਾਰ ਗੱਡੀ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਯੋਗਰਾਜ ਪੁੱਤਰ ਲੇਟ ਸੁੱਖਦੇਵ ਬੱਸੀ ਦੌਲਤ ਖਾਂ ਨੇ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਭੈਣ ਨਾਲ ਪਿੰਡ ਦੋਲਤ ਖਾਂ ਵੱਲ ਜਾ ਰਹੇ ਸਨ ਕਿ ਇਸੇ ਦੌਰਾਨ ਹੁਸ਼ਿਆਰਪੁਰ ਵੱਲੋਂ ਆ ਰਹੀ ਇੱਕ ਤੇਜ ਰਫ਼ਤਾਰ ਸਕਾਰਪਿਉ ਗੱਡੀ ਨੇ ਓਵਰਟੇਕ ਕਰਦੇ ਹੋਏ ਯੋਗਰਾਜ ਦੀ ਛੋਟੀ ਭੈਣ ਐਕਟਿਵਾ ਵਿੱਚ ਟੱਕਰ ਮਾਰ ਦਿੱਤੀ ਅਤੇ ਉਸਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਕਿ ਛੋਟੀ ਭੈਣ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਅਨਮੋਲਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਨਵਾਂ ਕਿਲਾ, ਫਿਰੋਜ਼ਪੁਰ ਤੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here