‘ਦਿੱਲੀ ਚੱਲੋ’ ਮਾਰਚ: ਕਿਸਾਨਾਂ ਤੇ ਮਿਰਚਾਂ ਨਾਲ ਭਰੇ ਵਾਟਰ ਕੈਨਨ ਦੀ ਵਰਤੋਂ, ਕਈ ਜ਼ਖ਼ਮੀ

ਦਿੱਲੀ (ਦ ਸਟੈਲਰ ਨਿਊਜ਼)। ਕਿਸਾਨਾਂ ਦੇ ਦਿੱਲੀ ਕੂਚ ਮੌਕੇ ਪੁਲਿਸ ਵੱਲੋਂ ਸ਼ੰਭੂ ਬਾਰਡਰ ਤੇ ਕਿਸਾਨਾਂ ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਲਗਾਤਾਰ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਹਨ। ਇਸ ਸਬੰਧੀ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਨੇ ਕਿਹਾ ਕਿ ਸ਼ੰਭੂ ਬਾਰਡਰ ਤੇ ਕਰੀਬ 10,000 ਲੋਕ ਮੌਜੂਦ ਹਨ। ਪੁਲਿਸ ਵੱਲੋਂ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ, ਪਰ ਧਰਨਾ ਲਗਾਤਾਰ ਜਾਰੀ ਰਹੇਗਾ। ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨ ਲੈਂਦੀ। ਪੁਲਿਸ ਵੱਲੋਂ ਜੀਂਦ-ਪੰਜਾਬ ਸਰਹੱਦ ਤੇ ਕਿਸਾਨਾਂ ਤੇ ਮਿਰਚਾਂ ਨਾਲ ਭਰੇ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਜਿਸ ਕਾਰਨ ਕਈ ਕਿਸਾਨ ਜ਼ਖ਼ਮੀ ਹੋ ਗਏ ਹਨ। ਪਰ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਜਾਰੀ ਹੈ।

Advertisements

LEAVE A REPLY

Please enter your comment!
Please enter your name here