ਖਿਡਾਰੀਆਂ ਦੇ ਸਿਲੈੱਕਸ਼ਨ ਟਰਾਇਲ 15 ਤੋਂ 22 ਫਰਵਰੀ ਤੱਕ ਕਰਵਾਏ ਜਾਣਗੇ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਡਾਇਰੈਕਟਰ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐੱਸ.) ਵੱਲੋਂ ਸੈਸ਼ਨ 2024-25 ਦੌਰਾਨ ਖਿਡਾਰੀਆਂ ਦੇ ਸਿਲੈੱਕਸ਼ਨ ਟਰਾਇਲ ਮਿਤੀ 15 ਫਰਵਰੀ ਤੋਂ 22 ਫਰਵਰੀ 2024 ਤੱਕ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਸ. ਸਿਮਰਨਜੀਤ ਸਿੰਘ ਵੱਲੋਂ ਵਿਭਾਗ ਦੇ ਸਮੂਹ ਕੋਚਿੰਗ ਅਤੇ ਦਫ਼ਤਰੀ ਸਟਾਫ਼਼ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਹ ਟਰਾਇਲ ਦੇਣ ਲਈ ਪ੍ਰੇਰਿਤ ਕੀਤਾ ਜਾਵੇਗਾ।

Advertisements

ਉਨ੍ਹਾਂ ਖੇਡ ਵਿਭਾਗ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਟਰਾਇਲਾਂ ਬਾਰੇ ਖਿਡਾਰੀਆਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਖਿਡਾਰੀਆਂ ਲਈ ਇਹ ਸੁਨਿਹਰੀ ਮੌਕਾ ਹੈ ਅਤੇ ਉਹ ਟਰਾਇਲ ਦੇ ਕੇ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ ਵਿੱਚ ਦਾਖਲ ਹੋ ਕੇ ਮਾਹਿਰ ਕੋਚਾਂ ਕੋਲੋਂ ਕੋਚਿੰਗ ਲੈ ਕੇ ਵਧੀਆ ਖਿਡਾਰੀ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਟਰਾਇਲਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਨੌਜਵਾਨ ਖਿਡਾਰੀ ਜ਼ਿਲ੍ਹਾ ਖੇਡ ਦਫ਼ਤਰ ਗੁਰਦਾਸਪੁਰ ਵਿਖੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here