Monday, October 19, 2026
Home Jammu & Kashmir ਸ਼੍ਰੀਨਗਰ ‘ਚ ਦੋ ਪੰਜਾਬੀ ਮਜ਼ਦੂਰਾਂ ਦਾ ਕਤਲ ਕਰਨ ਵਾਲਾ ਅਤਿਵਾਦੀ ਗ੍ਰਿਫ਼ਤਾਰ

ਸ਼੍ਰੀਨਗਰ ‘ਚ ਦੋ ਪੰਜਾਬੀ ਮਜ਼ਦੂਰਾਂ ਦਾ ਕਤਲ ਕਰਨ ਵਾਲਾ ਅਤਿਵਾਦੀ ਗ੍ਰਿਫ਼ਤਾਰ

ਸ਼੍ਰੀਨਗਰ ( ਦ ਸਟੈਲਰ ਨਿਊਜ਼)। ਕੁੱਝ ਦਿਨੀਂ ਪਹਿਲਾਂ ਸ਼੍ਰੀਨਗਰ ਵਿੱਚ ਹੋਏ ਅਤਿਵਾਦੀ ਹਮਲੇ ਵਿੱਚ ਪੰਜਾਬ ਦੇ ਦੋ ਮਜ਼ਦੂਰਾਂ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ। ਕਤਲ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ ਜੰਮੂ-ਕਸ਼ਮੀਰ ਦੇ ਇਕ ਸੀਨੀਅਰ ਪੁਲਿਸ ਅਫ਼ਸਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਪ੍ਰਯੋਗ ਕੀਤੇ ਹਥਿਆਰ, ਇਕ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਤਿਵਾਦੀ ਦੀ ਪਹਿਚਾਣ ਆਦਿਲ ਮੰਜ਼ੂਰ ਲੰਗੂ ਵਜੋਂ ਹੋਈ ਹੈ। ਜਿਸ ਨੇ ਹੱਬਾ ਕਾਦਲ ਵਿੱਚ 7 ਫ਼ਰਵਰੀ ਨੂੰ ਦੋ ਪੰਜਾਬੀ ਮਜ਼ਦੂਰਾਂ, ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਤੇ ਗੋਲੀਆਂ ਚਲਾਈਆਂ ਸਨ। ਉਨ੍ਹਾਂ ਕਿਹਾ ਕਿ ਲੰਗੂ ਨੂੰ ਸ੍ਰੀਨਗਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Advertisements

LEAVE A REPLY

Please enter your comment!
Please enter your name here