ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਕੋਰਸ 19 ਫਰਵਰੀ ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ 19 ਫਰਵਰੀ 2024 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੀਂ ਚਾਹੀਦੀ ਹੈ।

Advertisements

ਇਸ ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਆਰਥੀਆ ਲਈ ਹੋਵੇਗੀ। ਉਨ੍ਹਾਂ ਕਿਹਾ ਕਿ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ 16 ਫਰਵਰੀ 2024 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਦਫ਼ਤਰੀ ਕੰਮਕਾਜ਼ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜ਼ਾ ਲੈ ਸਕਣਗੇ ਅਤੇ ਸਰਕਾਰ ਵੱਲੋਂ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰ 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 

LEAVE A REPLY

Please enter your comment!
Please enter your name here