ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਚਲਾਇਆ ਗਿਆ ਸਾਂਝਾ ਸਰਚ ਅਭਿਆਨ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੀ ਹਦਾਇਤਾਂ ਮੁਤਬਿਕ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਨਿਰਦੇਸ਼ਾਂ ਤਹਿਤ ਸੁਬੇਗ ਸਿੰਘ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਫਾਜ਼ਿਲਕਾ ਵੱਲੋਂ ਬੀਐਸਐਫ ਨਾਲ ਮਿਲ ਕੇ ਸਰਹੱਦੀ ਪਿੰਡ ਗੁਲਾਬਾਂ ਭੈਣੀ ਅਤੇ ਇਸਦੇ ਆਸ ਪਾਸ ਦੇ ਇਲਾਕੇ ਵਿੱਚ ਅੱਜ ਸਵੇਰੇ ਸਾਂਝਾ ਸਰਚ ਆਪਰੇਸ਼ਨ ਕਾਸੋ ਚਲਾਇਆ ਗਿਆ ।

Advertisements

ਇਸ ਤਹਿਤ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਦੇ ਜਵਾਨਾਂ ਵੱਲੋਂ ਸਾਂਝੇ ਤੌਰ ਤੇ ਟੀਮਾਂ ਬਣਾ ਕੇ ਡੁੰਗਾਈ ਨਾਲ ਇਲਾਕੇ ਦੀ ਜਾਂਚ ਕੀਤੀ ਗਈ ਤਾਂ ਜੋ ਅਪਰਾਧੀ ਬਿਰਤੀ ਰੱਖਣ ਵਾਲੇ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਸਕੇ।

LEAVE A REPLY

Please enter your comment!
Please enter your name here