ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ 2 ਹਫ਼ਤਿਆਂ ਦਾ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 19 ਫਰਵਰੀ ਤੋਂ ਸ਼ੁਰੂ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼਼ੁਰੂ ਕਰਨਾ ਚਾਹੁੰਦੇ ਹਨ, ਉਹ ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 16 ਫਰਵਰੀ 2024 ਤੱਕ ਅਰਜੀਆਂ ਦੇ ਸਕਦੇੇ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਿਆਮ ਸਿੰਘ, ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 19 ਫਰਵਰੀ 2024 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਲੋਨ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 80548-00880, 75089-73471 `ਤੇ ਸੰਪਰਕ ਕੀਤਾ ਜਾ ਸਕਦਾ ਹੈ।   

LEAVE A REPLY

Please enter your comment!
Please enter your name here