ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ: ਡਾ. ਪੱਲਵੀ

ਮਾਲੇਰਕੋਟਲਾ (ਦ ਸਟੈਲਰ ਨਿਊਜ਼): ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗਰਾਂਟਾਂ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ ਕੀਤੀ ਗਈ । ਇਸ ਮੌਕੇ ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਰਾਜ ਕੁਮਾਰ, ਡੀ.ਡੀ.ਪੀ.ਓ ਅਮਨਦੀਪ ਸਿੰਘ, ਐਕਸੀਅਨ ਬਿਜਲੀ ਬੋਰਡ ਇੰਜ ਹਰਵਿੰਦਰ ਸਿੰਘ, ਐਕਸੀਅਨ ਪੰਚਾਇਤੀ ਰਾਜ ਇੰਜ. ਰਣਜੀਤ ਸਿੰਘ ਬੀ.ਡੀ.ਪੀ.ਓ ਮਾਲੇਰਕੋਟਲਾ ਕ੍ਰਿਸ਼ਨ ਸਿੰਘ, ਬੀ.ਡੀ.ਪੀ.ਓ. ਅਮਰਗੜ੍ਹ ਰੁਪਿੰਦਰ ਕੌਰ,ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ, ਈ.ਓ. ਅਮਰਗੜ੍ਹ/ਅਹਿਮਦਗੜ੍ਹ ਅਮਨਦੀਪ ਸਿੰਘ, ਏ.ਐਮ.ਈ..ਇੰਜ. ਨਰਿੰਦਰ ਕੁਮਾਰ, ਅਜੇ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।

Advertisements
ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆ ਕਿਹਾ ਕਿ ਆਮ ਜਨਤਾ ਨੂੰ ਸਰਕਾਰ ਵੱਲੋਂ ਦਿੱਤੀਆਂ  ਜਾ ਰਹੀਆਂ ਸਹੂਲਤਾਂਵਾਂ ਪਹਿਲ ਦੇ ਆਧਾਰ ਤੇ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ । ਵਿਕਾਸ ਕਾਰਜਾਂ ਦੇ ਕੰਮਾਂ ਵਿੱਚ ਦੇਰੀ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਕੰਮ ਦੀ ਗੁਣਵੰਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ।
ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲ ਜਾਰੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਹਿਤ ਨਿੱਜੀ ਤੌਰ 'ਤੇ ਚੱਲ ਰਹੇ ਕੰਮਾਂ ਦਾ ਨਰੀਖਣ ਕਰਨ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾ ਕਰਵਾਏ ਜਾਣ ਅਤੇ ਜੋ ਕੰਮ ਅਧੂਰੇ ਹਨ ਅਤੇ ਕਿਸੇ ਵੀ ਕਾਰਨ ਕਰਕੇ ਅਜੇ ਤੱਕ ਮੁਕੰਮਲ ਨਹੀਂ ਹੋਏ ਸਬੰਧਿਤ ਵਿਭਾਗ ਦੇ ਅਧਿਕਾਰੀ ਉਨ੍ਹਾਂ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਮੁਕੰਮਲ ਕਰਵਾਉਣ ਨੂੰ  ਤਰਜੀਹ ਦੇਣ । ਉਨ੍ਹਾਂ ਹੋਰ ਕਿਹਾ ਕਿ ਜਿਹੜੇ ਕੰਮ ਕਿਸੇ ਕਾਰਨ ਕਰਕੇ ਜਮਾਂ ਨਹੀਂ ਹੋਏ, ਉਨ੍ਹਾਂ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ ਅਤੇ ਜਿਹੜੇ ਕੰਮ ਕਿਸੇ ਤਕਨੀਕੀ ਕਾਰਨ ਕਰਕੇ ਸ਼ੁਰੂ ਨਹੀਂ ਹੋ ਸਕਦੇ ਉਨ੍ਹਾਂ ਦੇ ਪੈਸੇ ਸਬੰਧਿਤ ਵਿਭਾਗ ਨੂੰ ਤੁਰੰਤ ਜਮ੍ਹਾ ਕਰਵਾਏ ਜਾਣ ਤਾਂ ਜੋ ਵਿਭਾਗੀ ਉਪਚਾਰਿਕਤਾਵਾਂ ਮੁਕੰਮਲ ਹੋ ਸਕਣ ।

LEAVE A REPLY

Please enter your comment!
Please enter your name here