Tuesday, October 27, 2026
Home Latest ਪੀਐਮ ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

ਪੀਐਮ ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਪੀ. ਐਮ. ਵਿਸ਼ਵਕਰਮਾ ਸਕੀਮ ਅਧੀਨ ਜਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਮੇਟੀ ਵਲੋਂ ਦੂਜੇ ਲੈਵਲ ਦੀ ਵੈਰੀਫੀਕੇਸ਼ਨ ਹੋਣ ਉਪਰੰਤ 1300 ਤੋਂ ਵੱਧ ਐਪਲੀਕੇਸ਼ਨਾਂ ਦੇ ਨਿਪਟਾਰੇ ਲਈ ਫੈਸਲਾ ਕੀਤਾ ਗਿਆ। ਉਨ੍ਹਾਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਦਿੱਤੀ ਗਈ ਕਿ ਜਿਲ੍ਹੇ ਵਿਚ ਵਿਸ਼ਵਕਰਮਾ ਪੋਰਟਲ ਉੱਪਰ ਓਨਬੋਰਡਿੰਗ ਲਈ ਪੈਂਡਿੰਗ ਪਈਆਂ ਗਰਾਮ ਪੰਚਾਇਤਾਂ ਨੂੰ ਜਿਲ੍ਹਾ ਮੈਨੇਜਰ ਕਾਮਨ ਸਰਵਿਸ ਸੈਂਟਰ ਦੇ ਸਹਿਯੇਗ ਨਾਲ ਜਲਦੀ ਤੋਂ ਜਲਦੀ ਪੋਰਟਲ ਉੱਪਰ ਓਨਬੋਰਡ ਕੀਤਾ ਜਾਵੇ।

Advertisements

ਜਿਲ੍ਹੇ ਦੀਆਂ ਸਮੂਹ ਗਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਸ਼ਹਿਰੀ ਖੇਤਰ ਦੇ ਕਾਰਜਸਾਧਕ ਅਫਸਰਾਂ ਨੂੰ ਉਹਨਾਂ ਦੀ ਆਈ.ਡੀ. ਤੇ ਪਹਿਲੇ ਲੈਵਲ ਦੀ ਵੈਰੀਫੀਕੇਸ਼ਨ ਲਈ ਪੈਂਡਿੰਗ ਪਈਆਂ ਐਪਲੀਕੇਸ਼ਨਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਲਈ ਕਿਹਾ ਗਿਆ। ਇਸ ਮੀਟਿੰਗ ਵਿਚ ਜਸਵਿੰਦਰਪਾਲ ਸਿੰਘ ਚਾਵਲਾ, ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਨਿਰਵੈਰ ਸਿੰਘ, ਫੰਕਸ਼ਨਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਰਕੇਸ਼ ਧੂੜੀਆ ਮੈਂਬਰ, ਲਖਵੀਰ ਸਿੰਘ ਮੈਂਬਰ, ਵਜ਼ੀਰ ਸਿੰਘ, ਅਸਿਸਟੈਂਟ ਡਾਇਰੈਕਟਰ ਐਮ.ਐਸ.ਐਮ.ਈ., ਮੈਡਮ ਸ਼ਿਖਾ, ਡੀ .ਐਮ, ਕਾਮਨ ਸਰਵਿਸ ਸੈਂਟਰ ਅਤੇ ਬਲਾਕ ਦੇ ਬੀ.ਡੀ.ਪੀ.ਓ ਦਫਤਰਾਂ ਅਤੇ ਦਫਤਰ ਕਾਰਜਸਾਧਕ ਅਫਸਰ ਦੇ ਸਟਾਫ ਮੌਜੂਦ ਰਹੇ।

LEAVE A REPLY

Please enter your comment!
Please enter your name here