ਕਿਸਾਨਾਂ ਦੀਆਂ ਮੰਗਾਂ ਮੰਨੇ ਮੋਦੀ ਸਰਕਾਰ: ਸਾਹੀ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਜਿਸ ਕਾਰਨ ਦੇਸ਼ ਦਾ ਹਰ ਨਾਗਰਿਕ ਵੀ ਪੇ੍ਸ਼ਾਨ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਕਿਸ਼ਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਗੱਲਬਾਤ ਦੋਰਾਨ ਕੀਤਾ। ਸਾਹੀ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਕੇ ਜਬਰੀ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ, ਨਵੀਂ ਖੇਤੀ ਨੀਤੀ ਵਿਚੋਂ ਕਾਰਪੋਰੇਟਾਂ ਨੂੰ ਸ਼ਾਮਲ ਕਰਨ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕਰਦਿਆਂ ਕਿਹਾ ਕਿ ਨਵੀਂ ਖੇਤੀ ਨੀਤੀ ਵਿਚ ਜਿੱਥੇ ਖੇਤੀ ਨਾਲ ਸਬੰਧਤ ਲੋਕਾਂ ਨੂੰ ਸ਼ਾਮਲ ਕਰਨਾ ਚਾਹੀਦਾ ਸੀ, ਉੱਥੇ ਕੇਂਦਰ ਸਰਕਾਰ ਨੇ ਇਸ ਵਿਚ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੀ ਭਾਈਵਾਲੀ ਸ਼ਾਮਲ ਕੀਤੀ ਜਾ ਰਹੀ ਲੋਕਾਂ ਲੋਕ ਪੱਖੀ ਖੇਤੀ ਖਿਲਾਫ਼ ਕਾਨੂੰਨ ਬਣਾ ਕੇ ਕੌਡੀਆਂ ਦੇ ਭਾਅ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਲੱਗੀ ਹੋਈ ਹੈ।

Advertisements

ਸਾਹੀ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ-ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਉਜਾੜਨ ਤੇ ਤੁਲੀ ਹੋਈ ਹੈ ਜਿਸ ਕਾਰਨ ਕਿਸਾਨਾਂ ਚ ਭਾਰੀ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਤੋਂ ਮੁਕਤ ਕਰਵਾਇਆ ਜਾਵੇ, ਬੇ-ਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਜ਼ਮੀਨੀ ਤੋਟ ਪੂਰੀ ਕੀਤੀ ਜਾਵੇ, ਸੂਦਖੋਰੀ ਦਾ ਖਾਤਮਾ ਕੀਤਾ ਜਾਵੇ,ਸਰਕਾਰੀ ਕਰਜ਼ਿਆਂ ਦਾ ਪ੍ਰਬੰਧ ਕੀਤਾ ਜਾਵੇ, ਨਹਿਰੀ ਪਾਣੀ ਹਰ ਇੱਕ ਖੇਤ ਤੱਕ ਪਹੁੰਚਾਇਆ ਜਾਵੇ।ਉਨ੍ਹਾਂ ਕਿਹਾ ਕਿ ਭਾਰਤ ਲੋਕਤੰਤਰ ਦੇਸ਼ ਹੈ, ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ।

ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ, ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ ਤੇ ਵੀ ਡਾਕੇ ਮਾਰ ਰਹੀਆਂ ਹਨ। ਭਾਜਪਾ ਸਰਕਾਰਾਂ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੀਆਂ ਹਨ। ਸਾਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਤੋਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਖੜੀ ਹੈ।

LEAVE A REPLY

Please enter your comment!
Please enter your name here